ਸੁਨਾਮ ’ਚ ਨਾਬਾਲਗ ਲੜਕੀ ਨਾਲ ਜਬਰ ਜਨਾਹ
08:37 AM Sep 04, 2024 IST
Advertisement
ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 3 ਸਤੰਬਰ
ਇਸ ਸ਼ਹਿਰ ਅੰਦਰ 15 ਸਾਲਾ ਲੜਕੀ ਨਾਲ ਸੰਗਰੂਰ ਦੇ ਰਹਿਣ ਵਾਲੇ ਨੌਜਵਾਨ ਵਲੋਂ ਕਥਿਤ ਜਬਰ ਜਨਾਹ ਕੀਤਾ ਗਿਆ। ਮੁਲਜ਼ਮ ਨੂੰ ਸੁਨਾਮ ਪੁਲੀਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸ਼ਹਿਰੀ ਪੁਲੀਸ ਸੁਨਾਮ ਦੇ ਮੁਖੀ ਇੰਸਪੈਕਟਰ ਪ੍ਰਤੀਕ ਜਿੰਦਲ ਨੇ ਦੱਸਿਆ ਕਿ ਨਾਬਾਲਗ ਲੜਕੀ ਵਲੋਂ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਕਿ 21 ਅਗਸਤ ਨੂੰ ਜਦੋਂ ਉਸ ਦੇ ਮਾਤਾ-ਪਿਤਾ ਅਤੇ ਭੈਣ-ਭਰਾ ਘਰ ਤੋਂ ਬਾਹਰ ਗਏ ਹੋਏ ਸਨ ਤਾਂ ਨੌਜਵਾਨ ਉਨ੍ਹਾਂ ਦੇ ਘਰ ਆ ਕੇ ਉਸ ਨੂੰ ਕਹਿਣ ਲੱਗਿਆ ਕਿ ਉਸ ਨੇ ਕੋਈ ਜ਼ਰੂਰੀ ਗੱਲ ਕਰਨੀ ਹੈ, ਜਿਸ ਤੋਂ ਬਾਅਦ ਨੌਜਵਾਨ ਨੇ ਉਨ੍ਹਾਂ ਦੇ ਘਰ ਵਿੱਚ ਹੀ ਜਬਰ ਜਨਾਹ ਕੀਤਾ ਤੇ ਬਾਅਦ ਵਿਚ ਕਹਿਣ ਲੱਗਿਆ ਕਿ ਉਹ ਉਸ ਨਾਲ ਵਿਆਹ ਕਰਵਾਏਗਾ। ਪੁਲੀਸ ਵੱਲੋਂ ਇਸ ਸਬੰਧ ਵਿੱਚ ਲਖਵਿੰਦਰ ਸਿੰਘ ਉਰਫ ਲੱਖਾ ਵਾਸੀ ਸੰਗਰੂਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
Advertisement
Advertisement
Advertisement