ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਾਬਾਲਗ ਲੜਕੀ ਨਾਲ ਜਬਰ-ਜਨਾਹ

08:38 AM Aug 11, 2023 IST

ਪੱਤਰ ਪ੍ਰੇਰਕ
ਬਠਿੰਡਾ, 10 ਅਗਸਤ
ਥਾਣਾ ਨੇਹੀਆ ਵਾਲਾ ਦੇ ਅਧੀਨ ਪੈਂਦੇ ਪਿੰਡ ਵਿੱਚ ਨਾਬਾਲਗ ਲੜਕੀ ਨਾਲ ਪਿੰਡ ਵਾਸੀ ਵਿਅਕਤੀ ਵੱਲੋਂ ਜਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। 14 ਸਾਲਾ ਪੀੜਤ ਲੜਕੀ ਨੌਵੀਂ ਜਮਾਤ ਦੀ ਵਿਦਿਆਰਥਣ ਹੈ। ਇਸ ਮਾਮਲੇ ਵਿੱਚ ਥਾਣਾ ਨੇਹੀਆਂ ਵਾਲਾ ਦੀ ਪੁਲੀਸ ਵੱਲੋਂ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੀੜਤਾ ਦੀ ਮਾਂ ਨੇ ਪੁਲੀਸ ਨੂੰ ਦੱਸਿਆ ਕਿ ਇੱਕ ਪਿੰਡ ਦਾ ਹੀ ਰਹਿਣ ਵਾਲਾ ਵਿਅਕਤੀ ਉਸ ਦੀ ਧੀ ’ਤੇ ਮਾੜੀ ਨਜ਼ਰ ਰਖਦਾ ਸੀ। ਉਸ ਵੱਲੋਂ ਪਹਿਲਾਂ ਵੀ ਉਸ ਦੀ ਧੀ ਨਾਲ ਜਬਰਦਸਤੀ ਦੀ ਕੋਸ਼ਿਸ਼ ਕੀਤੀ ਗਈ ਸੀ। ਪੀੜਤਾ ਨੇ ਹਸਪਤਾਲ ਅੰਦਰ ਪੁਲੀਸ ਨੂੰ ਲਿਖਾਏ ਬਿਆਨ ਵਿੱਚ ਕਿਹਾ ਕਿ ਕੱਲ੍ਹ ਪੁੱਛਾਂ ਦੇਣ ਵਾਲਾ ਬਿੰਦਰ ਬਾਬਾ ਨੇ ਉਸ ਜਬਰ-ਜਨਾਹ ਕੀਤਾ। ਥਾਣਾ ਨੇਹੀਆ ਵਾਲਾ ਦੀ ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Advertisement

Advertisement