For the best experience, open
https://m.punjabitribuneonline.com
on your mobile browser.
Advertisement

ਨਾਬਾਲਗ ਲੜਕੀ ਨਾਲ ਜਬਰ-ਜਨਾਹ

07:12 AM Jun 11, 2024 IST
ਨਾਬਾਲਗ ਲੜਕੀ ਨਾਲ ਜਬਰ ਜਨਾਹ
Advertisement

ਜਲੰਧਰ (ਪੱਤਰ ਪ੍ਰੇਰਕ): ਇੱਥੇ ਇੱਕ ਵਿਅਕਤੀ ਵੱਲੋਂ ਅਪਾਹਜ ਲੜਕੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ’ਚ ਥਾਣਾ ਡਿਵੀਜ਼ਨ ਨੰਬਰ-1 ਦੀ ਪੁਲੀਸ ਨੇ ਮੁਲਜ਼ਮ ਸਵਰਨਜੀਤ ਸਿੰਘ ਖਿਲਾਫ਼ ਜਬਰ-ਜਨਾਹ ਦਾ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਮੁਲਜ਼ਮ ਦੀ ਗ੍ਰਿਫ਼ਤਾਰੀ ਬਾਕੀ ਹੈ। ਇਹ ਘਟਨਾ ਕਾਲੀਆ ਕਲੋਨੀ ਦੀ ਹੈ। ਲੜਕੀ ਦੇ ਪਿਤਾ ਨੇ ਦੱਸਿਆ ਕਿ ਸਵਰਨਜੀਤ ਸਿੰਘ ਉਨ੍ਹਾਂ ਦੇ ਨਾਲ ਵਾਲੇ ਕੁਆਰਟਰ ਵਿੱਚ ਰਹਿੰਦਾ ਹੈ। ਉਸ ਨੇ ਦੱਸਿਆ ਕਿ ਉਹ ਕਿਸੇ ਕੰਮ ਲਈ ਬਾਹਰ ਗਿਆ ਹੋਇਆ ਸੀ ਤੇ ਉਸ ਸਮੇਂ ਉਸਦੀ ਪਤਨੀ ਵੀ ਉਸਦੇ ਨਾਲ ਨਹੀਂ ਸੀ ਜਦਕਿ ਉਸ ਦੀ ਮਾਨਸਿਕ ਤੌਰ ’ਤੇ ਪ੍ਰੇਸ਼ਾਨ 14 ਸਾਲ ਦੀ ਲੜਕੀ ਘਰ ’ਚ ਇਕੱਲੀ ਸੀ। ਜਦੋਂ ਉਹ ਵਾਪਸ ਆਇਆ ਤਾਂ ਉਸ ਨੇ ਸਵਰਨਜੀਤ ਸਿੰਘ ਨੂੰ ਆਪਣੇ ਕੁਆਰਟਰ ਤੋਂ ਭੱਜਦੇ ਦੇਖਿਆ। ਜਦੋਂ ਉਹ ਅੰਦਰ ਗਿਆ ਤਾਂ ਦੇਖਿਆ ਕਿ ਉਸ ਦੀ ਧੀ ਬਹੁਤ ਬੁਰੀ ਹਾਲਤ ਵਿੱਚ ਸੀ ਅਤੇ ਰੋ ਰਹੀ ਸੀ। ਪਰਿਵਾਰ ਵਾਲੇ ਤੁਰੰਤ ਲੜਕੀ ਨੂੰ ਹਸਪਤਾਲ ਲੈ ਕੇ ਗਏ ਤਾਂ ਉਨ੍ਹਾਂ ਨੂੰ ਸਾਰੀ ਘਟਨਾ ਦਾ ਪਤਾ ਲੱਗਾ ਜਿਸ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 1 ਦੀ ਪੁਲੀਸ ਨੂੰ ਮਾਮਲੇ ਦੀ ਸੂਚਨਾ ਦਿੱਤੀ ਗਈ। ਪੁਲੀਸ ਨੇ ਲੜਕੀ ਦੇ ਪਿਤਾ ਦੇ ਬਿਆਨਾਂ ’ਤੇ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਯਤਨ ਸ਼ੁਰੂ ਕਰ ਦਿੱਤੇ ਹਨ।

Advertisement

Advertisement
Author Image

Advertisement
Advertisement
×