ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਾਬਾਲਗ ਨਾਲ ਜਬਰ-ਜਨਾਹ, ਦੋ ਕਾਬੂ

01:36 PM Jun 05, 2023 IST

ਬਨੂੜ: ਥਾਣਾ ਬਨੂੜ ਦੀ ਪੁਲੀਸ ਨੇ 15 ਸਾਲਾ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਅਧਖੜ ਉਮਰ ਦੇ ਦੋ ਵਿਅਕਤੀਆਂ ਨੂੰ ਪੋਕਸੋ ਤੇ ਹੋਰ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਕਿਰਪਾਲ ਸਿੰਘ ਮੋਹੀ ਮੁਤਾਬਕ ਪੁਲੀਸ ਨੂੰ ਸ਼ਿਕਾਇਤ ਮਿਲੀ ਸੀ ਕਿ ਅਵਤਾਰ ਸਿੰਘ (45) ਵਾਸੀ ਮੁਹੱਲਾ ਜੱਟਾਂ ਵਾਲਾ ਬਨੂੜ ਅਤੇ ਮਾਨ ਸਿੰਘ (52) ਵਾਸੀ ਬਾਡਿਆਂ ਬਸੀ ਬਨੂੜ ਨਾਬਾਲਗਾ ਨੂੰ ਵਰਗਲਾ ਕੇ ਕਿਰਾਏ ਦੇ ਮਕਾਨ ਵਿੱਚ ਲੈ ਕੇ ਗਏ ਅਤੇ ਦੋਵਾਂ ਨੇ ਉਸ ਨਾਲ ਜਬਰ-ਜਨਾਹ ਕੀਤਾ। ਕਿਸੇ ਨੂੰ ਦੱਸਣ ਦੀ ਸੂਰਤ ਵਿੱਚ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਪੁਲੀਸ ਨੇ ਘਟਨਾ ਦੇ ਦਸ ਘੰਟਿਆਂ ਅੰਦਰ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ। -ਪੱਤਰ ਪ੍ਰੇਰਕ ਸ੍ਰੀ ਫ਼ਤਹਿਗੜ੍ਹ ਸਾਹਿਬ: ਥਾਣਾ ਫ਼ਤਹਿਗੜ੍ਹ ਸਾਹਿਬ ਦੀ ਪੁਲੀਸ ਨੇ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਗੁਰਪ੍ਰੀਤ ਸਿੰਘ ਉਰਫ ਗੋਪੀ ਵਾਸੀ ਪਿੰਡ ਬੇਰ ਖੁਰਦ (ਲੁਧਿਆਣਾ) ਖ਼ਿਲਾਫ਼ ਕੇਸ ਦਰਜ ਕੀਤਾ ਹੈ। -ਪੱਤਰ ਪ੍ਰੇਰਕ

Advertisement

Advertisement
Advertisement
Advertisement