ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੱਤ ਸਾਲਾ ਬੱਚੀ ਨਾਲ ਜਬਰ-ਜਨਾਹ

07:08 AM Feb 10, 2024 IST

ਜਗਮੋਹਨ ਸਿੰਘ/ਮਿਹਰ ਸਿੰਘ
ਰੂਪਨਗਰ/ਕੁਰਾਲੀ, 9 ਫਰਵਰੀ
ਥਾਣਾ ਸਿੰਘ ਭਗਵੰਤਪੁਰ ਅਧੀਨ ਪੈਂਦੇ ਇੱਕ ਪਿੰਡ ਦੀ 7 ਸਾਲਾ ਬੱਚੀ ਨਾਲ ਜਬਰ-ਜਨਾਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਡੀਐੱਸਪੀ ਰੁਪਿੰਦਰਦੀਪ ਸੋਹੀ ਨੇ ਦੱਸਿਆ ਕਿ ਪੀੜਤ ਲੜਕੀ ਦੇ ਮਾਤਾ-ਪਿਤਾ ਫੈਕਟਰੀ ਵਿੱਚ ਮਜ਼ਦੂਰੀ ਕਰਦੇ ਹਨ ਅਤੇ ਬੀਤੀ ਸ਼ਾਮ ਜਦੋਂ ਉਹ 8 ਵਜੇ ਦੇ ਕਰੀਬ ਘਰ ਪਰਤੇ ਤਾਂ ਲੜਕੀ ਘਰ ਵਿੱਚ ਮੌਜੂਦ ਨਹੀਂ ਸੀ। ਇਸ ਉਪਰੰਤ ਉਨ੍ਹਾਂ ਆਲੇ ਦੁਆਲੇ ਛਾਣਬੀਣ ਕਰਨ ਉਪਰੰਤ ਥਾਣਾ ਸਿੰਘ ਭਗਵੰਤਪਰ ਪੁਲੀਸ ਨੂੰ ਸੂਚਨਾ ਦਿੱਤੀ। ਪੁਲੀਸ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਸਾਰੀ ਰਾਤ ਬੱਚੀ ਦੀ ਭਾਲ ਕੀਤੀ ਗਈ, ਪਰ ਕੋਈ ਸੁਰਾਗ ਨਹੀਂ ਮਿ‌ਲਿਆ। ਅੱਜ ਸਵੇਰੇ 10 ਕੁ ਵਜੇ ਦੇ ਕਰੀਬ ਕਿਸੇ ਰਾਹਗੀਰ ਨੇ ਲਾਪਤਾ ਬੱਚੀ ਨੂੰ ਜ਼ਖਮੀ ਹਾਲਤ ਵਿੱਚ ਜਾਂਦਿਆਂ ਵੇਖ ਉਸ ਦੇ ਮਾਪਿਆਂ ਨੂੰ ਸੂਚਿਤ ਕੀਤਾ। ਮਗਰੋਂ ਲੜਕੀ ਨੂੰ ਸਿਵਲ ਹਸਪਤਾਲ ਰੂਪਨਗਰ ਲਿਜਾਇਆ ਗਿਆ। ਡਾਕਟਰਾਂ ਨੇ ਬੱਚੀ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਲੜਕੀ ਦੇ ਸੱਟਾਂ ਲੱਗੀਆਂ ਹੋਈਆਂ ਸਨ, ਪਰ ਹਾਲਤ ਖ਼ਤਰੇ ਤੋਂ ਬਾਹਰ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਕੇਸ ਦਰਜ ਕਰਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮਗਰੋਂ ਏਡੀਸੀ ਪੂਜਾ ਸਿਆਲ ਗਰੇਵਾਲ ਨੇ ਸਿਵਲ ਹਸਪਤਾਲ ਪੁੱਜ ਕੇ ਡਾਕਟਰਾਂ ਤੋਂ ਲੜਕੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਤੇ ਪੀੜਤ ਪਰਿਵਾਰ ਨੂੰ ਇਨਸਾਫ ਦਾ ਭਰੋਸਾ ਦਿੱਤਾ।

Advertisement

Advertisement