ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪ੍ਰੇਮ ਵਿਆਹ ਦਾ ਬਦਲਾ ਲੈਣ ਲਈ ਲੜਕੇ ਦੀ ਭੈਣ ਨਾਲ ਜਬਰ-ਜਨਾਹ

08:54 AM Aug 11, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 10 ਅਗਸਤ
ਇੱਥੇ ਇੱਕ ਨੌਜਵਾਨ ਨੇ ਲੜਕੀ ਨੂੰ ਭਜਾ ਕੇ ਉਸ ਨਾਲ ਪ੍ਰੇਮ ਵਿਆਹ ਕਰਵਾ ਲਿਆ ਪਰ ਨੌਜਵਾਨ ਦੀ ਗਲਤੀ ਦੀ ਸਜ਼ਾ ਉਸ ਦੀ ਭੈਣ ਨੂੰ ਮਿਲੀ। ਜਿਸ ਲੜਕੀ ਨੂੰ ਭਜਾ ਕੇ ਨੌਜਵਾਨ ਨੇ ਵਿਆਹ ਕਰਵਾਇਆ ਸੀ, ਉਸ ਦੇ ਪਿਤਾ, ਚਾਚੇ ਅਤੇ ਭਰਾ ਨੇ ਬਦਲਾ ਲੈਣ ਲਈ ਨੌਜਵਾਨ ਦੀ ਭੈਣ ਨਾਲ ਕਥਿਤ ਤੌਰ ’ਤੇ ਸਮੂਹਿਕ ਜਬਰ-ਜਨਾਹ ਕੀਤਾ। ਇਸ ਤੋਂ ਬਾਅਦ ਮੁਲਜ਼ਮ ਉੱਤਰ ਪ੍ਰਦੇਸ਼ (ਯੂਪੀ) ਫ਼ਰਾਰ ਹੋ ਗਏ। ਇਸ ਮਾਮਲੇ ’ਚ ਥਾਣਾ ਟਿੱਬਾ ਦੀ ਪੁਲੀਸ ਨੇ ਪੀੜਤਾ ਦੀ ਸ਼ਿਕਾਇਤ ਦੇ ਆਧਾਰ ’ਤੇ ਮੁਲਜ਼ਮ ਰਵਿੰਦਰ ਸਿੰਘ, ਵਰਿੰਦਰ ਸਿੰਘ, ਸੰਤੋਸ਼ ਸਿੰਘ ਤੇ ਅਮਨ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਪੀੜਤਾ ਨੇ ਪੁਲੀਸ ਨੂੰ ਦੱਸਿਆ ਕਿ ਉਸ ਦੇ ਭਰਾ ਨੇ 30 ਅਪਰੈਲ ਨੂੰ ਇੱਕ ਲੜਕੀ ਨਾਲ ਅਦਾਲਤੀ ਵਿਆਹ ਕਰਵਾ ਲਿਆ। ਲੜਕੀ ਦੇ ਪਰਿਵਾਰ ਵਾਲੇ ਇਸ ਵਿਆਹ ਦੇ ਖ਼ਿਲਾਫ਼ ਸਨ ਇਸ ਲਈ ਉਨ੍ਹਾਂ ਨੇ ਉਸ ਦੇ ਭਰਾ ਪ੍ਰਤੀ ਰੰਜਿਸ਼ ਰੱਖੀ। ਉਸ ਨੇ ਦੱਸਿਆ ਕਿ ਬੀਤੇ ਦਿਨੀਂ ਲੜਕੀ ਦਾ ਪਿਤਾ ਰਵਿੰਦਰ ਸਿੰਘ, ਚਾਚਾ ਵਰਿੰਦਰ ਸਿੰਘ ਚਾਚਾ, ਭਰਾ ਅਮਨ ਭਰਾ ਅਤੇ ਦੋਸਤ ਸੰਤੋਸ਼ ਨੇ ਉਸ ਨਾਲ ਜਬਰ-ਜਨਾਹ ਕੀਤਾ। ਇਸ ਦੌਰਾਨ ਮੁਲਜ਼ਮਾਂ ਨੇ ਪੀੜਤਾ ਨੂੰ ਬਲੈਕਮੇਲ ਕਰਨ ਲਈ ਉਸ ਦੀ ਵੀਡੀਓ ਵੀ ਬਣਾ ਲਈ। ਪਹਿਲਾਂ ਉਹ ਡਰ ਗਈ ਪਰ ਬਾਅਦ ਵਿੱਚ ਹਿੰਮਤ ਕਰ ਕੇ ਉਸ ਨੇ ਪੁਲੀਸ ਨੂੰ ਸ਼ਿਕਾਇਤ ਕੀਤੀ।
ਥਾਣਾ ਟਿੱਬਾ ਦੇ ਐੱਸਐੱਚਓ ਭਗਤਵੀਰ ਸਿੰਘ ਨੇ ਕਿਹਾ ਕਿ ਸ਼ਿਕਾਇਤ ਮਿਲਣ ਮਗਰੋਂ ਉਨ੍ਹਾਂ ਰਵਿੰਦਰ ਸਿੰਘ, ਸੰਤੋਸ਼ ਸਿੰਘ, ਵਰਿੰਦਰ ਸਿੰਘ ਤੇ ਅਮਨ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਹੁਣ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲੀਸ ਟੀਮਾਂ ਯੂਪੀ ਭੇਜੀਆਂ ਗਈਆਂ ਹਨ। ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Advertisement

Advertisement