ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾੜਾ ਸਾਹਿਬ ਸਕੂਲ ’ਚ ਬੂਟੇ ਲਗਾ ਕੇ ਆਜ਼ਾਦੀ ਦਿਹਾੜਾ ਮਨਾਇਆ

10:34 AM Aug 17, 2024 IST
ਰਾੜਾ ਸਾਹਿਬ ਸਕੂਲ ਦੇ ਵਿਦਿਆਰਥੀ ਮੁੱਖ ਮਹਿਮਾਨ ਨਾਲ।

ਦੇਵਿੰਦਰ ਸਿੰਘ ਜੱਗੀ
ਪਾਇਲ, 16 ਅਗਸਤ
ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ ਰਾੜਾ ਸਾਹਿਬ ਵਿਖੇ 78ਵਾਂ ਸੁਤੰਤਰਤਾ ਦਿਵਸ ਬੜੇ ਹੀ ਉਤਸ਼ਾਹ ਅਤੇ ਦੇਸ਼ ਭਗਤੀ ਨਾਲ ਮਨਾਇਆ ਗਿਆ। ਇਸ ਮੌਕੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਪ੍ਰਿੰਸੀਪਲ ਡਾ. ਧੀਰਜ ਕੁਮਾਰ ਥਪਲਿਆਲ ਵੱਲੋਂ ਅਦਾ ਕੀਤੀ ਗਈ ਅਤੇ ਬੱਚਿਆਂ ਵੱਲੋਂ ਰਾਸ਼ਟਰੀ ਗੀਤ ਗਾਇਆ ਗਿਆ। ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਤੋਂ ਬਾਅਦ ਕੈਪਟਨ ਰਣਜੀਤ ਸਿੰਘ, ਅਧਿਆਪਕ ਹਰਪ੍ਰੀਤ ਕੌਰ ਅਤੇ ਰਵੀ ਸ਼ਰਮਾ ਦੀ ਯੋਗ ਅਗਵਾਈ ਹੇਠ ਸਕੂਲ ਦੇ ਐੱਨਸੀਸੀ ਕੈਡੇਟਾਂ ਵੱਲੋਂ ਅਨੁਸਾਸ਼ਨ, ਤਾਲਮੇਲ ਅਤੇ ਰਾਸ਼ਟਰ ਪ੍ਰਤੀ ਸਮਰਪਣ ਦਾ ਪ੍ਰਦਰਸ਼ਨ ਕਰਦੇ ਹੋਏ ਇੱਕ ਬੇਮਿਸਾਲ ਪਰੇਡ ਕੱਢੀ ਗਈ। ਇਸ ਤੋਂ ਬਾਅਦ ਪੰਜਵੀਂ ਜਮਾਤ ਦੇ ਬੱਚਿਆਂ ਦੁਆਰਾ ਦੇਸ਼ ਭਗਤੀ ਦੇ ਗੀਤ ਗਾਏ ਗਏ ਅਤੇ ਛੇਵੀਂ ਤੋਂ ਨੌਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਭੰਗੜਾ ਪਾਇਆ ਗਿਆ ਅਤੇ ਇਸ ਦੇ ਨਾਲ ਹੀ ਕੁਝ ਬੱਚਿਆਂ ਨੇ ਪੁਲਵਾਮਾ ਅਟੈਕ ਨੂੰ ਦਰਸਾਉਂਦੀ ਕੋਰੀਓਗ੍ਰਾਫੀ ਪੇਸ਼ ਕੀਤੀ।
ਇਸ ਮੌਕੇ ਸਕੂਲ ਦੇ ਅਧਿਆਪਕਾਂ ਵੱਲੋਂ ਬੂਟੇ ਲਗਾ ਕੇ ਬੱਚਿਆਂ ਨੂੰ ਸ਼ੁੱਧ ਅਤੇ ਸਾਫ਼ ਵਾਤਾਵਰਨ ਦੀ ਮਹੱਤਤਾ ਦਾ ਸੰਦੇਸ਼ ਦਿੱਤਾ ਗਿਆ। ਮੁੱਖ ਮਹਿਮਾਨ ਮਨਿੰਦਰਜੀਤ ਸਿੰਘ ਬੈਨੀਪਾਲ ਨੇ ਸਾਰਿਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।
ਸਕੂਲ ਦੇ ਪ੍ਰਿੰਸੀਪਲ ਡਾ. ਧੀਰਜ ਕੁਮਾਰ ਥਪਲਿਆਲ ਵੱਲੋਂ ਮੁੱਖ ਮਹਿਮਾਨ ਮਨਿੰਦਰਜੀਤ ਸਿੰਘ ਬੈਨੀਪਾਲ ਅਤੇ ਹੌਲਦਾਰ ਅਵਤਾਰ ਸਿੰਘ ਦਾ ਸਨਮਾਨ ਕੀਤਾ ਗਿਆ।

Advertisement

Advertisement