ਰਾਸ਼ਿਦ ਇੰਜਨੀਅਰ ਵੱਲੋਂ ਤਿਹਾੜ ਜੇਲ੍ਹ ’ਚ ਆਤਮ-ਸਮਰਪਣ
07:26 AM Oct 29, 2024 IST
ਨਵੀਂ ਦਿੱਲੀ, 28 ਅਕਤੂਬਰ
ਦਿੱਲੀ ਦੀ ਅਦਾਲਤ ਨੇ ਜੰਮੂ ਕਸ਼ਮੀਰ ਦੇ ਬਾਰਾਮੂਲਾ ਤੋਂ ਸੰਸਦ ਮੈਂਬਰ ਇੰਜਨੀਅਰ ਰਾਸ਼ਿਦ ਦੀ ਜ਼ਮਾਨਤ ਪਟੀਸ਼ਨ ’ਤੇ ਫੈਸਲਾ ਮੁਲਤਵੀ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਰਾਸ਼ਿਦ ਇੰਜਨੀਅਰ ਹੁਣ ਸੰਸਦ ਮੈਂਬਰ ਹੋਣ ਕਾਰਨ ਉਨ੍ਹਾਂ ਦਾ ਕੇਸ ਵਿਸ਼ੇਸ਼ ਅਦਾਲਤ ਵਿੱਚ ਜਾ ਸਕਦਾ ਹੈ। ਉਧਰ ਰਾਸ਼ਿਦ ਨੇ ਅੰਤਰਿਮ ਜ਼ਮਾਨਤ ਦੀ ਮਿਆਦ ਪੂਰੀ ਹੋਣ ਮਗਰੋਂ ਅੱਜ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ। ਵਧੀਕ ਸੈਸ਼ਨ ਜੱਜ ਚੰਦਰ ਜੀਤ ਸਿੰਘ ਨੇ ਕਿਹਾ ਕਿ ਰਾਸ਼ਿਦ ਹੁਣ ਸੰਸਦ ਮੈਂਬਰ ਹੋਣ ਕਰਕੇ ਇਸ ਗੱਲ ਦੀ ਸਮੀਖਿਆ ਕੀਤੀ ਜਾਵੇਗੀ ਕਿ ਕੀ ਉਸ ਦੇ ਕੇਸ ਦੀ ਸੁਣਵਾਈ ਕਰਨਾ ਇਸ ਅਦਾਲਤ ਦੇ ਅਧਿਕਾਰ ਖੇਤਰ ਵਿੱਚ ਹੈ ਜਾਂ ਨਹੀਂ। ਇਸ ਤੋਂ ਬਾਅਦ ਹੀ ਜ਼ਮਾਨਤ ਬਾਰੇ ਹੁਕਮ ਜਾਰੀ ਕੀਤਾ ਜਾਵੇਗਾ। -ਪੀਟੀਆਈ
Advertisement
Advertisement