ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ਾ ਤਸਕਰਾਂ ਦੀ ਗੋਲੀ ਲੱਗਣ ਕਾਰਨ ਰਸੂਲਪੁਰ ਵਾਸੀ ਦੀ ਮੌਤ

01:24 PM Jun 12, 2025 IST
featuredImage featuredImage

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 12 ਜੂਨ

Advertisement

ਨੇਸ਼ਟਾ ਸਰਹੱਦੀ ਪਿੰਡ ਵਿੱਚ ਬੀਤੀ ਰਾਤ ਨਸ਼ਾ ਤਸਕਰਾਂ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਤਰਨਤਾਰਨ ਦੇ ਪਿੰਡ ਰਸੂਲਪੁਰ ਦੇ ਰਹਿਣ ਵਾਲੇ ਗੁਰਜੀਤ ਸਿੰਘ (35) ਦੀ ਮੌਤ ਹੋ ਗਈ। ਪੀੜਤ ਪਿੰਡ ਵਿੱਚ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਆਇਆ ਸੀ।
ਮਿਲੀ ਜਾਣਕਾਰੀ ਦੇ ਅਨੁਸਾਰ ਅੰਮ੍ਰਿਤਸਰ ਦਿਹਾਤੀ ਪੁਲੀਸ ਨਾਕੇ ਤੋਂ ਭੱਜੇ ਦੋ ਨਸ਼ਾ ਤਸਕਰਾਂ ਦਾ ਪਿੱਛਾ ਕਰ ਰਹੀ ਸੀ। ਪੁਲੀਸ ਨੇ ਘਟਨਾ ਵਾਲੀ ਥਾਂ ਤੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜੋ ਮੁਲਜ਼ਮਾਂ ਨੇ ਉੱਥੋਂ ਭੱਜਦੇ ਸਮੇਂ ਸੁੱਟ ਦਿੱਤੀ ਸੀ।

ਘਰਿੰਡਾ ਪੁਲੀਸ ਥਾਣੇ ਦੇ ਐੱਸਐੱਚਓ ਅਮਨਦੀਪ ਸਿੰਘ ਨੇ ਘਟਨਾ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਪੁਲੀਸ ਨੂੰ ਬਾਈਕ ਸਵਾਰ ਦੋ ਨਸ਼ਾ ਤਸਕਰਾਂ ਦੀ ਗਤੀਵਿਧੀ ਬਾਰੇ ਸੂਚਨਾ ਮਿਲੀ ਸੀ ਕਿ ਉਹ ਅੰਮ੍ਰਿਤਸਰ ਵੱਲ ਆ ਰਹੇ ਸਨ।
ਉਨ੍ਹਾਂ ਦੱਸਿਆ ਕਿ ਪੁਲੀਸ ਨੇ ਬਾਈਕ ਸਵਾਰ ਵਿਅਕਤੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ। ਪਰ ਉਨ੍ਹਾਂ ਨੇ ਉੱਥੋਂ ਭੱਜਣ ਦਾ ਯਤਨ ਕੀਤਾ। ਇਸ ਮੌਕੇ ਫਰਾਰ ਤਸਕਰ ਦਾ ਪਿੱਛਾ ਕਰਨ ਦੌਰਾਨ ਪੁਲੀਸ ਨੇ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਪਰ ਉਸ ਨੇ ਪੁਲੀਸ ਪਾਰਟੀ 'ਤੇ ਗੋਲੀਬਾਰੀ ਕਰ ਦਿੱਤੀ। ਇਸ ਦੌਰਾਨ ਰਾਹਗੀਰ ਨੂੰ ਜਾ ਲੱਗੀ ਜਿਸਦੀ ਪਛਾਣ ਬਾਅਦ ਵਿੱਚ ਗੁਰਜੀਤ ਸਿੰਘ ਉਰਫ਼ ਬਿੱਲਾ ਵਜੋਂ ਹੋਈ। ਪੁਲੀਸ ਨੇ ਉਸਨੂੰ ਤੁਰੰਤ ਹਸਪਤਾਲ ਪਹੁੰਚਾਇਆ ਜਿੱਥੇ ਉਸਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਨਾਰਕੋ ਤਸਕਰਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Advertisement

Advertisement