ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਟਾਟਾ ਸਮੂਹ ਦੇ ਸਾਬਕਾ ਚੇਅਰਮੈਨ ਰਤਨ ਟਾਟਾ ਦਾ ਦੇਹਾਂਤ

12:04 AM Oct 10, 2024 IST

ਮੁੰਬਈ, 9 ਅਕਤੂਬਰ
ਬਜ਼ੁਰਗ ਸਨਅਤਕਾਰ ਤੇ ਟਾਟਾ ਸਮੂਹ ਦੇ ਸਾਬਕਾ ਚੇਅਰਮੈਨ ਰਤਨ ਟਾਟਾ(86) ਦਾ ਬੁੱਧਵਾਰ ਦੇਰ ਰਾਤ ਮੁੰਬਈ ਦੇ ਹਸਪਤਾਲ ’ਚ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਦਿਨਾਂ ਤੋਂ ਦੱਖਣੀ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਦਾਖ਼ਲ ਸਨ। ਟਾਟਾ ਸੰਨਜ਼ ਦੇ ਚੇਅਰਮੈਨ ਐੱਨ.ਚੰਦਰਸ਼ੇਖਰਨ ਨੇ ਇਕ ਬਿਆਨ ਵਿਚ ਟਾਟਾ ਦੇ ਅਕਾਲ ਚਲਾਣੇ ਦੀ ਪੁਸ਼ਟੀ ਕਰਦਿਆਂ ਉਨ੍ਹਾਂ ਨੂੰ ਆਪਣਾ ‘ਦੋਸਤ, ਮੈਂਟਰ ਤੇ ਗਾਈਡ’ ਦੱਸਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਕਾਂਗਰਸ ਆਗੂ ਰਾਹੁਲ ਗਾਂਧੀ ਤੇ ਸਨਅਤਕਾਰ ਗੌਤਮ ਅਡਾਨੀ ਸਣੇ ਹੋਰਨਾਂ ਨੇ ਟਾਟਾ ਦੇ ਦੇਹਾਂਤ ’ਤੇ ਦੁੱਖ ਜਤਾਇਆ ਹੈ। -ਪੀਟੀਆਈ

Advertisement

Advertisement