ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਤਨਦੀਪ ਸਿੰਘ ਕਤਲ ਕੇਸ: ਮੁੱਖ ਹਮਲਾਵਰ ਨੇ ਗ੍ਰਿਫ਼ਤਾਰੀ ਤੋਂ ਕੁਝ ਘੰਟੇ ਬਾਅਦ ਪੁਲੀਸ ਹਿਰਾਸਤ ’ਚੋਂ ਭੱਜਣ ਦੀ ਕੀਤੀ ਕੋਸ਼ਿਸ਼

05:33 PM Jul 08, 2024 IST

ਪਾਲ ਸਿੰਘ ਨੌਲੀ
ਜਲੰਧਰ, 8 ਜੁਲਾਈ
ਕਾਊਂਟਰ ਇੰਟੈਲੀਜੈਂਸ ਵਿੰਗ ਜਲੰਧਰ ਵੱਲੋਂ ਇੱਕ ਵੱਡੀ ਕਾਰਵਾਈ ਕਰਦਿਆਂ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦਾ ਮੈਂਬਰ ਸਿਮਰਨਜੀਤ ਸਿੰਘ ਉਰਫ਼ ਬਬਲੂ ਜੋ ਕਿ ਸਾਬਕਾ ਅਤਿਵਾਦੀ ਰਤਨਦੀਪ ਸਿੰਘ ਦੇ ਕਤਲ ਕੇਸ ਵਿੱਚ ਮੁੱਖ ਹਮਲਾਵਰ ਹੈ, ਨੇ ਗ੍ਰਿਫ਼ਤਾਰੀ ਤੋਂ ਕੁਝ ਹੀ ਘੰਟੇ ਬਾਅਦ ਭੱਜਣ ਦੀ ਕੋਸ਼ਿਸ਼ ਕੀਤੀ। ਜਲੰਧਰ ਸ਼ਹਿਰ ਦੇ ਬਾਹਰਵਾਰ ਪੁਲੀਸ ਹਿਰਾਸਤ ’ਚੋਂ ਭੱਜਣ ਦੀ ਕੋਸ਼ਿਸ਼ ਦੌਰਾਨ ਦੋਵੇਂ ਲੱਤਾਂ ’ਤੇ ਗੋਲੀਆਂ ਲੱਗਣ ਕਾਰਨ ਸਿਮਰਨਜੀਤ ਸਿੰਘ ਫੱਟੜ ਹੋ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਅਤਿਵਾਦੀ ਰਤਨਦੀਪ ਸਿੰਘ ਦੀ 3 ਅਪਰੈਲ 2024 ਨੂੰ ਐੱਸਬੀਐੱਸ ਨਗਰ ਵਿੱਚ ਦੋ ਬਾਈਕ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਮੁਲਜ਼ਮ ਸਿਮਰਨਜੀਤ ਬਬਲੂ ਨੂੰ ਉਸ ਦੇ ਖੁਲਾਸੇ ਮੁਤਾਬਕ ਦੱਸੇ ਟਿਕਾਣੇ ’ਤੇ ਉਸ ਵੱਲੋਂ ਰਤਨਦੀਪ ਕਤਲ ਕੇਸ ਵਿੱਚ ਵਰਤੀ ਗਈ ਪਿਸਤੌਲ ਬਰਾਮਦ ਕਰਨ ਲਈ ਲਿਜਾ ਰਹੀ ਸੀ ਤਾਂ ਉਸ ਨੇ ਪੁਲੀਸ ’ਤੇ ਹਮਲਾ ਕਰ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਕਥਿਤ ਦੋਸ਼ੀ ਨੂੰ ਰੋਕਣ ਲਈ ਪੁਲੀਸ ਦੀਆਂ ਟੀਮਾਂ ਨੂੰ ਗੋਲੀ ਚਲਾਉਣੀ ਪਈ। ਇਸ ਦੌਰਾਨ ਸਿਮਰਨਜੀਤ ਸਿੰਘ ਉਰਫ਼ ਬਬਲੂ ਫੱਟੜ ਹੋ ਗਿਆ ਅਤੇ ਨਜ਼ਦੀਕੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਪੁਲੀਸ ਟੀਮਾਂ ਨੇ ਮੁਲਜ਼ਮ ਪਾਸੋਂ ਦੋ ਆਧੁਨਿਕ ਹਥਿਆਰ ਇੱਕ .32 ਵੈਬਲੇ ਰਿਵਾਲਵਰ ਅਤੇ ਇੱਕ .32 ਪਿਸਤੌਲ ਸਮੇਤ ਇੱਕ ਮੈਗਜ਼ੀਨ ਅਤੇ 19 ਕਾਰਤੂਸ ਵੀ ਬਰਾਮਦ ਕੀਤੇ ਹਨ।

Advertisement

Advertisement