For the best experience, open
https://m.punjabitribuneonline.com
on your mobile browser.
Advertisement

ਤਰਕਸ਼ੀਲ ਸੁਸਾਇਟੀ ਦੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਸਮਾਪਤ

10:26 AM Oct 22, 2024 IST
ਤਰਕਸ਼ੀਲ ਸੁਸਾਇਟੀ ਦੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਸਮਾਪਤ
Advertisement

ਗੁਰਦੀਪ ਸਿੰਘ ਲਾਲੀ
ਸੰਗਰੂਰ, 21 ਅਕਤੂਬਰ
ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਵਿਦਿਆਰਥੀਆਂ ਵਿੱਚ ਵਿਗਿਆਨਕ ਚੇਤਨਾ ਵਿਕਸਤ ਕਰਨ ਹਿਤ ਸਾਰੇ ਪੰਜਾਬ ਵਿੱਚ ਦੋ ਰੋਜ਼ਾ ਵਿਗਿਆਨਕ ਚੇਤਨਾ ਪਰਖ਼ ਪ੍ਰੀਖਿਆ ਕਰਵਾਈ ਗਈ। ਜ਼ਿਲ੍ਹਾ ਸੰਗਰੂਰ ’ਚ ਸਥਾਪਿਤ ਕੀਤੇ 17 ਪ੍ਰੀਖਿਆ ਕੇਂਦਰਾਂ ਵਿੱਚ 36 ਸਕੂਲਾਂ ਦੇ ਛੇਵੀਂ ਤੋਂ ਉੱਪਰਲੀਆਂ ਜਮਾਤਾਂ ਦੇ 1900 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ।
ਤਰਕਸ਼ੀਲ ਸੁਸਾਇਟੀ ਦੇ ਜ਼ੋਨ ਜਥੇਬੰਦਕ ਮੁਖੀ ਮਾਸਟਰ ਪਰਮ ਵੇਦ ਨੇ ਦੱਸਿਆ ਕਿ 17 ਪ੍ਰੀਖਿਆ ਕੇਂਦਰਾਂ ਵਿੱਚ ਕੁੱਲ 1900 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ। ਪ੍ਰੀਖਿਆ ਨਕਲ ਰਹਿਤ ਤੇ ਉਸਾਰੂ ਸੇਧ ਦਿੰਦੀ, ਗਿਆਨ ਵਰਧਕ, ਅਤੀ ਪ੍ਰਭਾਵਸ਼ਾਲੀ ਢੰਗ ਨਾਲ ਸਮਾਪਤ ਹੋਈ। ਇਸ ਦੀ ਸਫਲਤਾ ਲਈ ਸੀਤਾ ਰਾਮ ਬਾਲਦ ਕਲਾਂ, ਸੁਰਿੰਦਰ ਪਾਲ, ਕ੍ਰਿਸ਼ਨ ਸਿੰਘ ਦੁੱਗਾਂ, ਗੁਰਦੀਪ ਸਿੰਘ ਲਹਿਰਾ, ਪ੍ਰਗਟ ਸਿੰਘ ਬਾਲੀਆਂ, ਪਰਮਿੰਦਰ ਸਿੰਘ ਮਹਿਲਾਂ, ਮਾਸਟਰ ਗੁਰਜੰਟ ਸਿੰਘ, ਮਾਸਟਰ ਕਰਤਾਰ ਸਿੰਘ, ਲੈਕਚਰਾਰ ਜਸਦੇਵ ਸਿੰਘ, ਪ੍ਰਿੰਸੀਪਲ ਸੁਖਦੇਵ ਸਿੰਘ ਕਿਸ਼ਨਗੜ੍ਹ, ਲੈਕਚਰਾਰ ਹਰੀਸ਼ ਕੁਮਾਰ, ਲੈਕਚਰਾਰ ਲਖਵੀਰ ਸਿੰਘ, ਮਾਸਟਰ ਰਘਵੀਰ ਸਿੰਘ, ਸੁਖਪਾਲ ਸਿੰਘ, ਮਾਸਟਰ ਗੁਰਦੇਵ ਸਿੰਘ ਕੁਲਦੀਪ ਸਿੰਘ ਕੰਮੋਮਾਜਰਾ, ਗੁਰਸੇਵਕ ਸਿੰਘ, ਚਰਨਜੀਤ ਸਿੰਘ ਮੀਮਸਾ, ਰਾਮਪਾਲ ਸ਼ਰਮਾ, ਹਰਜੀਤ ਕੁਮਾਰ ਲੌਂਗੋਵਾਲ, ਲੈਕਚਰਾਰ ਜਸਵਿੰਦਰ ਸਿੰਘ, ਨਵਦੀਪ ਸਿੰਘ, ਗੁਲਜ਼ਾਰ ਸਿੰਘ, ਪਰਮਜੀਤ ਕੌਰ, ਦੇਵਿੰਦਰ ਕੌਰ, ਮਨਦੀਪ ਕੌਰ, ਸਤਵੀਰ ਕੌਰ, ਮਾਸਟਰ ਨਰਿੰਦਰ ਸਿੰਘ, ਸੰਜੀਵ, ਮਾਸਟਰ ਹਰਿੰਦਰ ਸਿੰਘ, ਮਾਸਟਰ ਸੁਖਵੀਰ ਸਿੰਘ, ਧਨੀ ਰਾਮ, ਲੈਕਚਰਾਰ ਸਰਵਜੀਤ ਸਿੰਘ, ਮਾਸਟਰ ਰਣਜੀਤ ਸਿੰਘ, ਲੈਕਚਰਾਰ ਗੁਰਿੰਦਰ ਕੌਰ, ਸਬੰਧਤ ਸਕੂਲ ਮੁਖੀਆਂ ਤੇ ਅਧਿਆਪਕਾਂ ਦਾ ਜ਼ਿਕਰਯੋਗ ਯੋਗਦਾਨ ਰਿਹਾ।

Advertisement

Advertisement
Advertisement
Author Image

Advertisement