ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਵਜੋਤ ਅਤੇ ਸੀਚੇਵਾਲ ਵੱਲੋਂ ਪਲਾਸਟਿਕ ਦੀ ਵਰਤੋਂ ਛੱਡਣ ’ਤੇ ਜ਼ੋਰ

05:56 AM Jun 06, 2025 IST
featuredImage featuredImage
ਮੋਹਤਬਰਾਂ ਦਾ ਸਨਮਾਨ ਕਰਦੇ ਹੋਏ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਤੇ ਸੰਤ ਬਲਬੀਰ ਸਿੰਘ ਸੀਚੇਵਾਲ
ਦਰਸ਼ਨ ਸਿੰਘ ਸੋਢੀਐੱਸਏਐਸ ਨਗਰ (ਮੁਹਾਲੀ), 5 ਜੂਨ
Advertisement

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਐੱਮਪੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਲੋਕਾਂ ਨੂੰ ਵਾਤਾਵਰਨ ਦੀ ਸੁਰੱਖਿਆ ਲਈ ਪਲਾਸਟਿਕ ਦੀ ਵਰਤੋਂ ਛੱਡਣ ਅਤੇ ਇਸ ਸਾਲ ਦੇ ਥੀਮ ‘ਬੀਟ ਪਲਾਸਟਿਕ ਪ੍ਰਦੂਸ਼ਣ’ ਦੀ ਪਾਲਣਾ ਕਰਨ ਦਾ ਸੱਦਾ ਦਿੱਤਾ ਹੈ। ਉਹ ਅੱਜ ਇੱਥੇ ਵਿਗਿਆਨ, ਤਕਨਾਲੋਜੀ ਤੇ ਵਾਤਾਵਰਨ ਵਿਭਾਗ ਵੱਲੋਂ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈਐੱਸਬੀ) ਵਿੱਚ ਵਿਸ਼ਵ ਵਾਤਾਵਰਨ ਦਿਵਸ ਮੌਕੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਵਿੱਚ ਹਿੱਸਾ ਲੈਣ ਲਈ ਪਹੁੰਚੇ ਸਨ।

ਡਾ. ਰਵਜੋਤ ਸਿੰਘ ਨੇ ਲੋਕਾਂ ਨੂੰ ਦਰਪੇਸ਼ ਵਾਤਾਵਰਨ ਚੁਣੌਤੀਆਂ ’ਤੇ ਚਿੰਤਾ ਪ੍ਰਗਟਾਉਂਦਿਆਂ ਸਰਕਾਰ ਵੱਲੋਂ ਪੰਜਾਬ ਨੂੰ ਸਵੱਛ ਵਾਤਾਵਰਨ ਵਾਲੇ ਸਭ ਤੋਂ ਸਿਹਤਮੰਦ ਰਾਜਾਂ ’ਚੋਂ ਮੋਹਰੀ ਸੂਬਾ ਬਣਾਉਣ ਲਈ ਸਮਾਂਬੱਧ ਢੰਗ ਨਾਲ ਇਸ ਮਸਲੇ ਨੂੰ ਹੱਲ ਕਰਨ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਦੱਸਿਆ। ਉਨ੍ਹਾਂ ਪੌਦੇ ਲਗਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ ਕਰਦਿਆਂ ਪੌਦੇ ਵੰਡੇ ਅਤੇ ਲੋਕਾਂ ਨੂੰ ਇਸ ਮੁਹਿੰਮ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਸਾਲ 2025 ਲਈ ‘ਸ਼ਹੀਦ ਭਗਤ ਸਿੰਘ ਸਾਲਾਨਾ ਵਾਤਾਵਰਨ ਪੁਰਸਕਾਰ’ ਚਾਰ ਸੰਸਥਾਵਾਂ ਨੂੰ ਦਿੱਤੇ। ਇਨ੍ਹਾਂ ਵਿੱਚ ਪੰਚਾਇਤ ਪਿੰਡ ਜੰਗੀਰਾਣਾ (ਬਠਿੰਡਾ), ਸਰਕਾਰੀ ਹਾਈ ਸਕੂਲ ਮਲਕੋਂ (ਮਾਨਸਾ), ਗਰੀਨ ਪਲੈਨੇਟ ਸੁਸਾਇਟੀ ਜ਼ੀਰਕਪੁਰ ਅਤੇ ਨਟਰਾਜ ਵੂਲਟੈਕਸ ਲਿਮਟਿਡ ਅੰਮ੍ਰਿਤਸਰ ਸ਼ਾਮਲ ਹਨ। ਇਸ ਤੋਂ ਇਲਾਵਾ ਪੰਜਾਬ ਦੇ 8 ਜ਼ਮੀਨੀ ਪੱਧਰ ਦੇ ਨਵੀਨਤਾਕਾਰਾਂ (ਇਨੋਵੇਟਰਾਂ) ਨੂੰ ਵੀ ਸਨਮਾਨਿਤ ਕੀਤਾ ਗਿਆ। ਸੰਗਰੂਰ, ਪਟਿਆਲਾ, ਲੁਧਿਆਣਾ ਅਤੇ ਅੰਮ੍ਰਿਤਸਰ ਦੇ ਜ਼ਿਲ੍ਹਾ ਕੋ-ਆਰਡੀਨੇਟਰਾਂ ਨੂੰ ਵੀ ਰਾਸ਼ਟਰੀ ਈਕੋ-ਰਚਨਾਤਮਕਤਾ ਅਤੇ ਨਵੀਨਤਾ ਹੈਕਾਥੌਨ ਵਿੱਚ ਭਾਰਤ ਵਿੱਚ ਸਭ ਤੋਂ ਵਧੀਆ ਜ਼ਿਲ੍ਹਿਆਂ ਦਾ ਪੁਰਸਕਾਰ ਪ੍ਰਾਪਤ ਕਰਨ ਲਈ ਸਨਮਾਨਿਤ ਕੀਤਾ ਗਿਆ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੋਟ ਖਾਲਸਾ, ਅੰਮ੍ਰਿਤਸਰ ਨੂੰ ਵੀ ‘ਵਿਪਰੋ ਅਰਥੀਅਨ ਐਵਾਰਡ-2024’ ਜਿੱਤਣ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਾਜ ਸਭਾ ਮੈਂਬਰ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਇਹ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ ਕਿ ਅਸੀਂ ਆਪਣੀ ਧਰਤੀ ਨੂੰ ਵਾਤਾਵਰਨ ਦੇ ਮਾੜੇ ਪ੍ਰਭਾਵਾਂ ਕਾਰਨ ਆਉਣ ਵਾਲੀਆਂ ਚੁਣੌਤੀਆਂ ਤੋਂ ਬਚਾ ਸਕੀਏ।

Advertisement

 

 

Advertisement