Punjab News: ਰਵਨੀਤ ਬਿੱਟੂ ਵੱਲੋਂ ਕਿਸਾਨਾਂ ਨਾਲ ਗੱਲਬਾਤ ਦੀ ਪੇਸ਼ਕਸ਼
02:29 PM Dec 11, 2024 IST
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਬੁੱਧਵਾਰ ਨੂੰ ਪਟਿਆਲਾ ਵਿਚ ਸਾਬਕਾ ਕੇਂਦਰੀ ਮੰਤਰੀ ਪਰਨੀਤ ਕੌਰ ਨਾਲ। - ਫੋਟੋ: ਰਾਜੇਸ਼ ਸੱਚਰ
ਸਰਬਜੀਤ ਸਿੰਘ ਭੰਗੂ
ਪਟਿਆਲਾ, 11 ਦਸੰਬਰ
ਕੇਂਦਰੀ ਰੇਲ ਤੇ ਫੂਡ ਪ੍ਰਾਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ (Minister of State for Railway and Food Processing, Ravneet Singh Bittu) ਨੇ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਪੇਸ਼ਕਸ਼ ਕੀਤੀ ਹੈ। ਬੁੱਧਵਾਰ ਨੂੰ ਆਪਣੇ ਪਟਿਆਲਾ ਦੌਰੇ ਦੌਰਾਨ ਉਨ੍ਹਾਂ ਕਿਹਾ ਕਿ ਜਿੱਥੇ ਵੀ ਕਿਸਾਨ ਬੁਲਾਉਣਗੇ ‘ਉਹ ਨੰਗੇ ਪੈਰੀਂ ਜਾਣ ਲਈ ਤਿਆਰ ਹਨ’। ਉਹ ਇੱਥੇ ਮੋਤੀ ਮਹਿਲ ਵਿਖੇ ਪ੍ਰੈਸ ਕਾਨਫਰਸ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਪਰਨੀਤ ਕੌਰ ਵੀ ਮੌਜੂਦ ਸਨ।
ਇਸ ਦੌਰਾਨ ਉਨ੍ਹਾਂ ਨਗਰ ਨਿਗਮ ਚੋਣਾਂ ਦੇ ਮਾਮਲੇ ਨੂੰ ਲੈ ਕੇ ਆਈਪੀਐਸ ਤੇ ਆਈਏਐਸ ਅਧਿਕਾਰੀਆਂ ਨੂੰ ਡਿਊਟੀ ਵਿਚ ਕੋਈ ਕੋਤਾਹੀ ਨਾ ਕਰਨ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਉਹ (ਆਈਪੀਐਸ ਤੇ ਆਈਏਐਸ ਅਧਿਕਾਰੀ) ਕਿਉਂਕਿ ਕੇਂਦਰ ਸਰਕਾਰ ਦੇ ਅਧੀਨ ਹਨ, ਇਸ ਲਈ ਉਨ੍ਹਾਂ ਨੇ ਇਨ੍ਹਾਂ ਚੋਣਾਂ ਦੌਰਾਨ ਜੇ ਸਰਕਾਰ ਦੇ ਆਖੇ ਲੱਗ ਕੇ ਆਪਣੀ ਡਿਊਟੀ ਵਿੱਚ ਕੋਤਾਹੀ ਕੀਤੀ ਤਾਂ ਉਨ੍ਹਾਂ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ।
ਉਨ੍ਹਾਂ ਦਾ ਕਹਿਣਾ ਸੀ ਕਿ ਵੱਖ-ਵੱਖ ਥਾਵਾਂ 'ਤੇ ਭਾਜਪਾ ਦੇ ਸੰਭਾਵੀ ਉਮੀਦਵਾਰਾਂ ਨੂੰ ਪੁਲੀਸ ਵੱਲੋਂ ਤੰਗ ਪਰੇਸ਼ਾਨ ਕਰਨ ਦੀਆਂ ਸ਼ਿਕਾਇਤਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀ ਕਿਸੇ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
Advertisement
Advertisement