For the best experience, open
https://m.punjabitribuneonline.com
on your mobile browser.
Advertisement

ਰਵਨੀਤ ਬਿੱਟੂ ਦੇ ਡਿਬਰਗੂੜ੍ਹ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਦੇ ਬਿਆਨ ਤੋਂ ਭਾਜਪਾ ’ਚ ਘਮਸਾਣ

01:59 PM Jun 16, 2024 IST
ਰਵਨੀਤ ਬਿੱਟੂ ਦੇ ਡਿਬਰਗੂੜ੍ਹ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਦੇ ਬਿਆਨ ਤੋਂ ਭਾਜਪਾ ’ਚ ਘਮਸਾਣ
ਨਿਧੜਕ ਸਿੰਘ ਬਰਾੜ
Advertisement

ਮਹਿੰਦਰ ਸਿੰਘ ਰੱਤੀਆਂ
ਮੋਗਾ 16 ਜੂਨ
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਚੁਣੇ ਗਏ ਅਤੇ ਡਿਬਰਗੂੜ੍ਹ ਜੇਲ੍ਹ ’ਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਨੂੰ ਮਿਲਣ ਜਾਣ ਦੇ ਬਿਆਨ ਤੋਂ ਭਾਜਪਾ ਅੰਦਰ ਘਮਸਾਣ ਸ਼ੁਰੂ ਹੋ ਗਿਆ ਹੈ। ਭਾਜਪਾ ਦੇ ਸੀਨੀਅਰ ਆਗੂ ਅਤੇ ਬੁਲਾਰੇ ਸਾਬਕਾ ਰਾਜ ਸੂਚਨਾ ਕਮਿਸ਼ਨਰ ਨਿਧੜਕ ਸਿੰਘ ਬਰਾੜ ਨੇ ਇਸ ਸਬੰਧੀ ਕਿਹਾ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਭਾਜਪਾ ਦੀ ਵਿਚਾਰਧਾਰਾ ਦੇ ਉਲਟ ਅਜਿਹੇ ਬਿਆਨ ਦੇਣਾ ਸੋਭਾ ਨਹੀਂ ਦਿੰਦੇ। ਉਨ੍ਹਾਂ ਕਿਹਾ ਕਿ ਭਾਜਪਾ ਹਾਈਕਮਾਂਡ ਨੇ ਰਵਨੀਤ ਸਿੰਘ ਬਿੱਟੂ ਦੇ ਚੋਣ ਹਾਰ ਜਾਣ ਦੇ ਬਾਵਜੂਦ ਉਨ੍ਹਾਂ ਨੂੰ ਮੰਤਰੀ ਬਣਾ ਕੇ ਪੰਜਾਬ ਨੂੰ ਪ੍ਰਤੀਨਿਧਤਾ ਦਿੱਤੀ ਗਈ ਹੈ ਪਰ ਉਨ੍ਹਾਂ ਦੇ ਬਿਆਨ ਲੋਕਾਂ ਨੂੰ ਦੁਬਿਧਾ ’ਚ ਪਾ ਰਹੇ ਹਨ। ਬਰਾੜ ਨੇ ਆਖਿਆ ਕਿ ਬਿੱਟੂ ਨੂੰ ਹੁਣ ਕਾਂਗਰਸ ਦੀ ਕਥਿਤ ਦੋ-ਮੂੰਹੀਂ ਰਾਜਨੀਤੀ ਭੁੱਲ ਕੇ ਯਾਦ ਰੱਖਣਾ ਚਾਹੀਦਾ ਹੈ ਕਿ ਉਹ ਹੁਣ ਭਾਜਪਾ ਆਗੂ ਅਤੇ ਸਰਕਾਰ ਵਿੱਚ ਮੰਤਰੀ ਹਨ। ਬਰਾੜ ਨੇ ਕਿਹਾ ਕਿ ਉਹ ਕਿ ਪਾਰਟੀ ਦੀ ਹਾਈਕਮਾਂਡ ਨੂੰ ਪੱਤਰ ਲਿਖ ਕੇ ਬਿੱਟੂ ਨੂੰ ਅਜਿਹੇ ਬਿਆਨ ਦੇਣ ਤੋਂ ਵਰਜਣ ਦੀ ਅਪੀਲ ਕਰਨਗੇ।

Advertisement

Advertisement
Author Image

Advertisement
Advertisement
×