For the best experience, open
https://m.punjabitribuneonline.com
on your mobile browser.
Advertisement

ਆਰਬੀਆਈ ਵੱਲੋਂ ਰੈਪੋ ਦਰ ’ਚ 0.5 ਫੀਸਦ ਦੀ ਕਟੌਤੀ, ਹਾਊਸਿੰਗ ਤੇ ਹੋਰ ਕਰਜ਼ੇ ਸਸਤੇ ਹੋਣਗੇ

10:49 AM Jun 06, 2025 IST
ਆਰਬੀਆਈ ਵੱਲੋਂ ਰੈਪੋ ਦਰ ’ਚ 0 5 ਫੀਸਦ ਦੀ ਕਟੌਤੀ  ਹਾਊਸਿੰਗ ਤੇ ਹੋਰ ਕਰਜ਼ੇ ਸਸਤੇ ਹੋਣਗੇ
Advertisement

ਮੁੰਬਈ, 6 ਜੂਨ

Advertisement

ਮਹਿੰਗਾਈ ਦਰ ਵਿਚ ਨਰਮੀ ਦਰਮਿਆਨ ਭਾਰਤੀ ਰਿਜ਼ਰਵ ਬੈਂਕ (RBI) ਨੇ ਸ਼ੁੱਕਰਵਾਰ ਨੂੰ ਘਰੇਲੂ ਅਰਥਚਾਰੇ ਨੂੰ ਰਫ਼ਤਾਰ ਦੇਣ ਦੇ ਇਰਾਦੇ ਨਾਲ ਪ੍ਰਮੁੱਖ ਨੀਤੀਗਤ ਵਿਆਜ ਦਰ ਰੈਪੋ ਨੂੰ 0.5 ਫੀਸਦ ਘਟਾ ਕੇ 5.5 ਫੀਸਦ ਕਰ ਦਿੱਤਾ ਹੈ। ਆਲਮੀ ਪੱਧਰ ’ਤੇ ਜਾਰੀ ਬੇਯਕੀਨੀ ਦਰਮਿਆਨ ਕੇਂਦਰੀ ਬੈਂਕ ਨੇ ਇਹ ਕਦਮ ਚੁੱਕਿਆ ਹੈ।

Advertisement
Advertisement

ਆਰਬੀਆਈ ਗਵਰਨਰ ਸੰਜੈ ਮਲਹੋਤਰਾ ਨੇ ਮੁਦਰਾ ਨੀਤੀ ਦੀ ਸਮੀਖਿਆ ਲਈ ਦੋ ਮਹੀਨਿਆਂ ਵਿਚ ਇਕ ਵਾਰ ਹੋਣ ਵਾਲੀ ਮੀਟਿੰਗ ਉਪਰੰਤ ਕਿਹਾ, ‘‘ਮੁਦਰਾ ਨੀਤੀ ਕਮੇਟੀ (MPC) ਦੀ 6 ਮੈਂਬਰੀ ਕਮੇਟੀ ਨੇ ਰੈਪੋ ਦਰ ਵਿਚ 0.50 ਫੀਸਦ ਦੀ ਕਟੌਤੀ ਦਾ ਫੈਸਲਾ ਲਿਆ ਹੈ।’’ ਰੈਪੋ ਉਹ ਵਿਆਜ ਦਰ ਹੈ, ਜਿਸ ਉੱਤੇ ਵਾਪਰਕ ਬੈਂਕ ਆਪਣੀਆਂ ਤੱਤਕਾਲੀ ਲੋੜਾਂ ਨੂੰ ਪੂਰਾ ਕਰਨ ਲਈ ਕੇਂਦਰੀ ਬੈਂਕ ਤੋਂ ਕਰਜ਼ਾ ਲੈਂਦੇ ਹਨ। ਆਰਬੀਆਈ ਮਹਿੰਗਾਈ ਨੂੰ ਕਾਬੂ ਵਿਚ ਰੱਖਣ ਲਈ ਇਸ ਦਰ ਦੀ ਵਰਤੋਂ ਕਰਦਾ ਹੈ। ਰੈਪੋ ਦਰ ਵਿਚ ਕਟੌਤੀ ਦਾ ਮਤਲਬ ਹੈ ਕਿ ਮਕਾਨ ਸਮੇਤ ਵੱਖ ਵੱਖ ਕਰਜ਼ਿਆਂ ’ਤੇ ਮਾਸਿਕ ਕਿਸ਼ਤ (EMI) ਵਿਚ ਕਮੀ ਆ ਸਕਦੀ ਹੈ।

ਚੇਤੇ ਰਹੇ ਕਿ ਆਰਬੀਆਈ ਨੇ ਇਸ ਤੋਂ ਪਹਿਲਾਂ ਇਸ ਸਾਲ ਫਰਵਰੀ ਤੇ ਅਪਰੈਲ ਦੀ ਮੁਦਰਾ ਨੀਤੀ ਸਮੀਖਿਆ ਵਿਚ ਰੈਪੋ ਦਰ 0.25 ਫੀਸਦ ਦੀ ਕਟੌਤੀ ਕੀਤੀ ਸੀ। ਐੱਮਪੀਸੀ ਵਿਚ ਆਰਬੀਆਈ ਦੇ ਤਿੰਨ ਮੈਂਬਰ ਤੇ ਸਰਕਾਰ ਵੱਲੋਂ ਨਿਯੁਕਤ ਤਿੰਨ ਬਾਹਰੀ ਮੈਂਬਰ ਹਨ। ਇਸ ਦੇ ਨਾਲ ਹੀ ਆਰਬੀਆਈ ਨੇ 2025-26 ਲਈ ਆਰਥਿਕ ਵਾਧੇ ਦੇ ਅਨੁਮਾਨ ਨੂੰ 6.5 ਫੀਸਦ ’ਤੇ ਬਰਕਰਾਰ ਰੱਖਿਆ ਹੈ ਜਦੋਂਕਿ ਚਾਲੂ ਵਿੱਤੀ ਸਾਲ ਵਿਚ ਪ੍ਰਚੂਨ ਮਹਿੰਗਾਈ ਦੇ ਅਨੁਮਾਨ ਨੂੰ 4 ਫੀਸਦ ਤੋਂ ਘਟਾ ਕੇ 3.7 ਫੀਸਦ ਕਰ ਦਿੱਤਾ ਹੈ। -ਪੀਟੀਆਈ

Advertisement
Author Image

Advertisement