For the best experience, open
https://m.punjabitribuneonline.com
on your mobile browser.
Advertisement

ਆਰਬੀਆਈ ਨੇ ਲਗਾਤਾਰ 6ਵੀਂ ਵਾਰ ਰੈਪੋ ਦਰ ਨੂੰ 6.5 ਫ਼ੀਸਦ ’ਤੇ ਬਰਕਰਾਰ ਰੱਖਿਆ, 2024-25 ’ਚ ਵਿਕਾਸ ਦਰ 7% ਰਹਿਣ ਦਾ ਅਨੁਮਾਨ

11:31 AM Feb 08, 2024 IST
ਆਰਬੀਆਈ ਨੇ ਲਗਾਤਾਰ 6ਵੀਂ ਵਾਰ ਰੈਪੋ ਦਰ ਨੂੰ 6 5 ਫ਼ੀਸਦ ’ਤੇ ਬਰਕਰਾਰ ਰੱਖਿਆ  2024 25 ’ਚ ਵਿਕਾਸ ਦਰ 7  ਰਹਿਣ ਦਾ ਅਨੁਮਾਨ
Advertisement

ਮੁੰਬਈ, 8 ਫਰਵਰੀ
ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਅੱਜ ਲਗਾਤਾਰ ਛੇਵੀਂ ਵਾਰ ਨੀਤੀਗਤ ਦਰ ਰੈਪੋ ਨੂੰ 6.5 ਫੀਸਦੀ 'ਤੇ ਬਰਕਰਾਰ ਰੱਖਿਆ। ਰੈਪੋ ਦਰ ਨੂੰ 6.5 ਫੀਸਦੀ 'ਤੇ ਬਰਕਰਾਰ ਰੱਖਣ ਦਾ ਮਤਲਬ ਹੈ ਕਿ ਘਰ, ਵਾਹਨ ਸਮੇਤ ਵੱਖ-ਵੱਖ ਕਰਜ਼ਿਆਂ 'ਤੇ ਮਹੀਨਾਵਾਰ ਕਿਸ਼ਤ (ਈਐੱਮਆਈ) 'ਚ ਕੋਈ ਬਦਲਾਅ ਨਹੀਂ ਹੋਵੇਗਾ। ਨਾਲ ਹੀ ਅਗਲੇ ਵਿੱਤੀ ਸਾਲ 2024-25 ਲਈ ਵਿਕਾਸ ਦਰ ਸੱਤ ਫੀਸਦੀ ਰਹਿਣ ਦਾ ਅਨੁਮਾਨ ਲਗਾਇਆ ਗਿਆ ਹੈ। ਇਸ ਦੇ ਨਾਲ ਹੀ ਮੌਜੂਦਾ ਵਿੱਤੀ ਸਾਲ 'ਚ ਪ੍ਰਚੂਨ ਮਹਿੰਗਾਈ ਦਰ 5.4 ਫੀਸਦੀ ਰਹਿਣ ਦੀ ਉਮੀਦ ਹੈ। ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੇ ਮੰਗਲਵਾਰ ਨੂੰ ਸ਼ੁਰੂ ਹੋਈ ਮੁਦਰਾ ਨੀਤੀ ਕਮੇਟੀ (ਐੱਮਪੀਸੀ) ਦੀ ਤਿੰਨ ਦਿਨਾਂ ਬੈਠਕ ਵਿੱਚ ਲਏ ਫੈਸਲੇ ਦੀ ਜਾਣਕਾਰੀ ਦਿੰਦੇ ਹੋਏ ਕਿਹਾ, ‘ਹਾਲਾਤ ਨੂੰ ਦੇਖਦੇ ਹੋਏ ਐੱਮਪੀਸੀ ਨੇ ਰੈਪੋ ਦਰ ਨੂੰ 6.5 ਫੀਸਦੀ 'ਤੇ ਬਰਕਰਾਰ ਰੱਖਣ ਦਾ ਫੈਸਲਾ ਕੀਤਾ ਹੈ।’

Advertisement

Advertisement
Author Image

Advertisement
Advertisement
×