ਆਰਬੀਆਈ ਨੇ ਲਗਾਤਾਰ 7ਵੀਂ ਵਾਰ ਰੈਪੋ ਦਰ 6.5 ਫ਼ੀਸਦ ਬਰਕਰਾਰ ਰੱਖੀ, ਮਹਿੰਗਾਈ 4.5 ਫ਼ੀਸਦ ਤੇ ਵਿਕਾਸ ਦਰ ਅਨੁਮਾਨ 7% ਰੱਖਿਆ
11:15 AM Apr 05, 2024 IST
ਨਵੀਂ ਦਿੱਲੀ, 5 ਅਪਰੈਲ
ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਅੱਜ ਚਾਲੂ ਵਿੱਤੀ ਸਾਲ ਦੀ ਪਹਿਲੀ ਦੋ-ਮਾਸਿਕ ਮੁਦਰਾ ਨੀਤੀ ਸਮੀਖਿਆ 'ਚ ਨੀਤੀਗਤ ਦਰ ਰੈਪੋ 'ਚ ਕੋਈ ਬਦਲਾਅ ਨਹੀਂ ਕੀਤਾ ਅਤੇ ਇਸ ਨੂੰ 6.5 ਫੀਸਦੀ 'ਤੇ ਬਰਕਰਾਰ ਰੱਖਿਆ। ਇਹ ਲਗਾਤਾਰ ਸੱਤਵੀਂ ਵਾਰ ਹੈ, ਜਦੋਂ ਰੈਪੋ ਰੇਟ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਆਰਬੀਆਈ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਅੱਜ ਇਸ ਦਾ ਐਲਾਨ ਕਰਦਿਆਂ ਚਾਲੂ ਵਿੱਤੀ ਸਾਲ ਲਈ ਮਹਿੰਗਾਈ ਦਰ ਦਾ ਅਨੁਮਾਨ 4.5 ਫੀਸਦੀ 'ਤੇ ਬਰਕਰਾਰ ਰੱਖਿਆ। ਇਹ ਪਿਛਲੇ ਵਿੱਤੀ ਸਾਲ 2023-24 ਦੇ 5.4 ਫੀਸਦੀ ਦੇ ਅਨੁਮਾਨ ਤੋਂ ਘੱਟ ਹੈ। ਇਸ ਦੇ ਨਾਲ ਮੌਜੂਦਾ ਵਿੱਤੀ ਸਾਲ 2024-25 ਲਈ ਜੀਡੀਪੀ (ਕੁੱਲ ਘਰੇਲੂ ਉਤਪਾਦ) ਵਿਕਾਸ ਦਰ ਦੇ ਅਨੁਮਾਨ ਨੂੰ ਸੱਤ ਫ਼ੀਸਦ ਰੱਖਿਆ ਹੈ। ਇਹ 2023-24 ਦੇ 7.6 ਫੀਸਦੀ ਦੇ ਅਨੁਮਾਨ ਤੋਂ ਘੱਟ ਹੈ।
Advertisement
Advertisement