ਆਰਬੀਆਈ ਨੇ ਰੈਪੋ ਦਰ 6.5 ਫ਼ੀਸਦ ਬਰਕਰਾਰ ਰੱਖੀ, ਮਹਿੰਗਾਈ ’ਤੇ ਲਗਾਤਾਰ ਨਜ਼ਰ: ਗਵਰਨਰ
09:13 PM Jun 23, 2023 IST
ਮੁੰਬਈ, 8 ਜੂਨ
Advertisement
ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਅੱਜ ਕਿਹਾ ਕਿ ਬੈਂਕ ਦੀ ਮੁਦਰਾ ਨੀਤੀ ਕਮੇਟੀ ਨੇ ਮੁੱਖ ਨੀਤੀਗਤ ਦਰ ਰੈਪੋ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਤੇ ਇਸ ਨੂੰ 6.5 ਫੀਸਦੀ ‘ਤੇ ਬਰਕਰਾਰ ਰੱਖਿਆ। ਉਨ੍ਹਾਂ ਕਿਹਾ ਕਿ ਮਹਿੰਗਾਈ ‘ਤੇ ਲਗਾਤਰ ਤੇ ਨੇੜੇ ਤੋਂ ਨਜ਼ਰ ਰੱਖਣੀ ਲਾਜ਼ਮੀ ਹੈ। ਮਹਿੰਗਾਈ ਦਰ 4 ਫੀਸਦੀ ਦੇ ਟੀਚੇ ਤੋਂ ਉਪਰ ਹੈ ਤੇ ਇਸ ਦੇ ਪੂਰੇ ਸਾਲ ਟੀਚੇ ਤੋਂ ਉਪਰ ਰਹਿਣ ਦਾ ਅਨੁਮਾਨ ਹੈ। ਮੌਜੂਦਾ ਵਿੱਤੀ ਸਾਲ 2023-24 ਵਿੱਚ ਕੁੱਲ ਘਰੇਲੂ ਉਤਪਾਦ(ਜੀਡੀਪੀ) ਵਿਕਾਸ ਦਰ 6.5 ਫੀਸਦੀ ਰਹਿਣ ਦਾ ਅਨੁਮਾਨ ਹੈ।
Advertisement
Advertisement