ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਐੱਸਐੱਚਓ ਦਾ ਰੀਡਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

08:38 AM Apr 26, 2024 IST
ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਲਿਜਾਂਦੇ ਹੋਏ ਵਿਜੀਲੈਂਸ ਅਧਿਕਾਰੀ। -ਫੋਟੋ: ਹਿਮਾਂਸ਼ੂ ਮਹਾਜਨ

ਗਗਨਦੀਪ ਅਰੋੜਾ
ਲੁਧਿਆਣਾ, 25 ਅਪਰੈਲ
ਵਿਜੀਲੈਂਸ ਬਿਊਰੋ ਨੇ ਐੱਨਆਰਆਈ ਥਾਣੇ ਦੇ ਐੱਸਐੱਚਓ ਦੇ ਰੀਡਰ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਸਿਪਾਹੀ ਬਲਰਾਜ ਸਿੰਘ ਵਜੋਂ ਹੋਈ ਹੈ। ਇਸ ਸਬੰਧੀ ਐੱਸਐੱਸਪੀ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਵਿਜੀਲੈਂਸ ਨੇ ਮੁਲਜ਼ਮ ਨੂੰ ਉਪਕਾਰ ਨਗਰ ਵਾਸੀ ਵਕੀਲ ਅਰੁਣ ਖੁਰਮੀ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਸ਼ਿਕਾਇਤ ਕੀਤੀ ਸੀ ਕਿ ਪਿੰਡ ਉਧੋਵਾਲ ਤਹਿਸੀਲ ਸਮਰਾਲਾ ਵਿੱਚ ਉਸ ਦੀ ਪਤਨੀ ਦੇ ਨਾਮ ’ਤੇ 20 ਕਨਾਲ ਜ਼ਮੀਨ ਹੈ, ਜਿਸ ’ਤੇ ਦੋ ਵਿਅਕਤੀਆਂ ਨੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਇਸ ਜ਼ਮੀਨ ਵਿਚ ਖੜ੍ਹੇ ਪਾਪੂਲਰ ਦੇ ਦਰੱਖਤ ਵੀ ਚੋਰੀ ਕਰ ਲਏ। ਸ਼ਿਕਾਇਤਕਰਤਾ ਨੇ ਇਸ ਸਬੰਧੀ ਸ਼ਿਕਾਇਤ ਐੱਸਐੱਚਓ ਐੱਨਆਰਆਈ ਸੈੱਲ ਕੋਲ ਦਰਜ ਕਰਵਾਈ ਸੀ। ਉਸ ਨੇ ਦੱਸਿਆ ਕਿ ਪੁਲੀਸ ਨੇ ਉਸ ਦੀ ਸ਼ਿਕਾਇਤ ’ਤੇ ਕੋਈ ਕਾਰਵਾਈ ਨਹੀਂ ਕੀਤੀ ਅਤੇ ਐੱਸਐੱਚਓ ਦੇ ਰੀਡਰ ਬਲਰਾਜ ਸਿੰਘ ਨੇ ਇਸ ਉਪਰ ਕਾਰਵਾਈ ਕਰਵਾਉਣ ਬਦਲੇ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਨੇ ਉਸ ਨੂੰ ਰਿਸ਼ਵਤ ਵਜੋਂ 20 ਹਜ਼ਾਰ ਰੁਪਏ ਪਹਿਲਾਂ ਅਤੇ 80 ਹਜ਼ਾਰ ਰੁਪਏ ਅਗਲੇ ਹਫਤੇ ਤੱਕ ਦੇਣ ਲਈ ਕਿਹਾ ਸੀ। ਸ਼ਿਕਾਇਤਕਰਤਾ ਦੇ ਬਿਆਨਾਂ ਦੀ ਪੜਤਾਲ ਉਪਰੰਤ ਮੁਲਜ਼ਮ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿੱਚ ਕੇਸ ਦਰਜ ਕੀਤਾ ਗਿਆ। ਇਸ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਸਿਪਾਹੀ ਬਲਰਾਜ ਸਿੰਘ ਨੂੰ ਐੱਨਆਰਆਈ ਥਾਣੇ ਦੇ ਬਾਹਰੋਂ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।

Advertisement

Advertisement
Advertisement