For the best experience, open
https://m.punjabitribuneonline.com
on your mobile browser.
Advertisement

ਐੱਸਪੀ ਦਾ ਰੀਡਰ ਰਿਸ਼ਵਤ ਲੈਂਦਾ ਕਾਬੂ

10:26 AM Mar 27, 2024 IST
ਐੱਸਪੀ ਦਾ ਰੀਡਰ ਰਿਸ਼ਵਤ ਲੈਂਦਾ ਕਾਬੂ
ਵਿਜੀਲੈਂਸ ਦੀ ਗ੍ਰਿਫ਼ਤ ਵਿੱਚ ਮੁਲਜ਼ਮ। -ਫੋਟੋ: ਕੇਪੀ ਸਿੰਘ
Advertisement

ਨਿੱਜੀ ਪੱਤਰ ਪ੍ਰੇਰਕ
ਗੁਰਦਾਸਪੁਰ, 26 ਮਾਰਚ
ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਐੱਸਪੀ ਹੈੱਡਕੁਆਰਟਰ, ਗੁਰਦਾਸਪੁਰ ਦੇ ਰੀਡਰ ਸਬ-ਇੰਸਪੈਕਟਰ (ਸਥਾਨਕ ਰੈਂਕ) ਗੁਰਪ੍ਰਤਾਪ ਸਿੰਘ ਨੂੰ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਨਗਰ ਕਸਬੇ ਦੇ ਵਸਨੀਕ ਚੰਦਰ ਸ਼ੇਖਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੋਸ਼ ਲਗਾਇਆ ਸੀ ਕਿ ਪੁਲੀਸ ਮੁਲਜ਼ਮ ਨੇ ਪੁਲੀਸ ਜਾਂਚ ਰਿਪੋਰਟ ਉਸ ਦੇ ਹੱਕ ਵਿੱਚ ਭੇਜਣ ਬਦਲੇ 10 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ ਅਤੇ 5 ਹਜ਼ਾਰ ਰੁਪਏ ਪਹਿਲਾਂ ਹੀ ਲੈ ਲਏ ਸਨ ਅਤੇ ਬਾਕੀ 5 ਹਜ਼ਾਰ ਰੁਪਏ ਵੀ ਮੰਗ ਰਿਹਾ ਸੀ।
ਇਸ ਸ਼ਿਕਾਇਤ ਬਾਰੇ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਪੁਲੀਸ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 5 ਹਜ਼ਾਰ ਰੁਪਏ ਦੀ ਦੂਜੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Advertisement

Advertisement
Author Image

joginder kumar

View all posts

Advertisement
Advertisement
×