ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੈਸ ਫੈਕਟਰੀ ਬੰਦ ਕਰਵਾਉਣ ਲਈ ਹਰ ਕੁਰਬਾਨੀ ਵਾਸਤੇ ਤਿਆਰ: ਚੜੂਨੀ

07:20 AM Jun 23, 2024 IST

ਪੱਤਰ ਪ੍ਰੇਰਕ
ਪਾਇਲ, 22 ਜੂਨ
ਘੁੰਗਰਾਲੀ ਰਾਜਪੂਤਾਂ ਵਿੱਚ ਲੱਗੀ ਗੈਸ ਫੈਕਟਰੀ ਬੰਦ ਕਰਵਾਉਣ ਲਈ ਲੱਗੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਬੀਕੇਯੂ ਚੜੂਨੀ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਹੈ ਕਿ ਉਹ ਹਰ ਕੁਰਬਾਨੀ ਦੇਣ ਲਈ ਤਿਆਰ ਹਨ। ਉਨ੍ਹਾਂ ਪ੍ਰਸ਼ਾਸਨ ਅਤੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਪ੍ਰਸ਼ਾਸਨ ਫੈਕਟਰੀ ਦੇ ਮਾਮਲੇ ਸਬੰਧੀ ਇੱਕ ਕਮੇਟੀ ਗਠਿਤ ਕਰੇ, ਜਿਸ ਵਿੱਚ ਸੰਘਰਸ਼ ਕਮੇਟੀ ਦੇ ਮੈਂਬਰ ਸ਼ਾਮਲ ਕਰਕੇ ਮਸਲੇ ਦਾ ਹੱਲ ਕੱਢੇ। ਉਨ੍ਹਾਂ ਕਿਹਾ ਕਿ ਯੂਨੀਅਨ ਕਿਸੇ ਕਿਸਮ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਫੈਕਟਰੀ ਸੰਚਾਲਕ ਵੀ ਨਿਯਮਾਂ ਦੀ ਹੂ-ਬ-ਹੂ ਪਾਲਣਾ ਕਰਨ। ਫੈਕਟਰੀ ਖ਼ਿਲਾਫ਼ ਧਰਨੇ ਸਬੰਧੀ ਫੈਕਟਰੀ ਦੇ ਮਾਲਕ ਅਤੇ ਸੂਬਾ ਸਰਕਾਰ ਇਸ ਗੱਲ ਦਾ ਧਿਆਨ ਰੱਖਣ ਕਿ ਪਿੰਡ ਵਾਸੀਆਂ ਦੇ ਸੰਘਰਸ਼ ਨਾਲ ਸਾਰੀ ਬੀਕੇਯੂ, ਸਾਰਾ ਪੰਜਾਬ ਅਤੇ ਸਾਰੇ ਹਰਿਆਣਾ ਦੇ ਲੋਕ ਚੱਟਾਨ ਵਾਂਗ ਖੜ੍ਹੇ ਹਨ।
ਉਨ੍ਹਾਂ ਕਿਹਾ ਕਿ ਲੋੜ ਪੈਣ ’ਤੇ ਉਹ ਵੀ ਧਰਨੇ ਵਿੱਚ ਆ ਕੇ ਬੈਠ ਸਕਦੇ ਹਨ। ਉਨ੍ਹਾਂ ਦੱਸਿਆ ਕਿ ਫੈਕਟਰੀ ਦਾ ਲਾਇਸੈਂਸ ਰੱਦ ਹੋਣ ਦੇ ਬਾਵਜੂਦ ਫੈਕਟਰੀ ਮਾਲਕ ਟੱਸ ਤੋਂ ਮੱਸ ਨਹੀਂ ਹੋ ਰਹੇ। ਲਾਇਸੈਂਸ ਰੱਦ ਹੋਣ ’ਤੇ ਪ੍ਰਤੀਕਿਰਿਆ ਦਿੰਦਿਆ ਸ੍ਰੀ ਚੜੂਨੀ ਨੇ ਕਿਹਾ ਕਿ ਜੇਕਰ ਅਜਿਹਾ ਹੋਇਆ ਹੈ ਤਾਂ ਫੈਕਟਰੀ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਹੋ ਸਕਦਾ ਹੈ।

Advertisement

Advertisement