ਸਿੱਖ ਸੰਸਥਾ ਦੀ ਰਾਖੀ ਲਈ ਹਰ ਕੁਰਬਾਨੀ ਲਈ ਤਿਆਰ: ਬੀਬੀ ਜਗੀਰ ਕੌਰ
08:39 PM Jun 29, 2023 IST
ਅੰਮ੍ਰਿਤਸਰ (ਟਨਸ): ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਸ ਕੀਤਾ ਗਿਆ ਗੁਰਦੁਆਰਾ ਸੋਧ ਬਿੱਲ ਗੁਰੂ ਘਰ ਦੇ ਪ੍ਰਬੰਧ ਵਿੱਚ ਸਿੱਧੀ ਦਖ਼ਲ-ਅੰਦਾਜ਼ੀ ਹੈ। ਉਨ੍ਹਾਂ ਨੇ ਸਰਕਾਰ ਵੱਲੋਂ ਪਾਸ ਕੀਤੇ ਗਏ ਬਿੱਲ ਦੀ ਨਿੰਦਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਖਿਲਾਫ਼ ਚੁੱਪ ਧਾਰੀ ਬੈਠਾ ਹੈ। ਉਨ੍ਹਾਂ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅੰਦਰ ਝਾਤੀ ਮਾਰਨ। ਇਹ ਮਸਲਾ ਸਿਰਫ ਇੱਕ ਟੀਵੀ ਚੈਨਲ ਦਾ ਏਕਾਧਿਕਾਰ ਖਤਮ ਕਰਨ ਦਾ ਨਹੀਂ ਸਗੋਂ ਇਕ ਪਰਿਵਾਰ ਦੇ ਹਿੱਤਾਂ ਲਈ ਪੰਥਕ ਸੋਚ ਤੇ ਸਿਧਾਂਤ ਨੂੰ ਤਿਲਾਂਜਲੀ ਦੇਣ ਵਾਲਾ ਹੈ। ਸ਼੍ਰੋਮਣੀ ਕਮੇਟੀ ਵਿਚ ਸਰਕਾਰੀ ਦਖਲ ਨੂੰ ਕਿਸੇ ਵੀ ਰੂਪ ਵਿਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਉਹ ਸਿੱਖ ਸੰਸਥਾ ਦੀ ਰਾਖੀ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਹਨ।
Advertisement
Advertisement
Advertisement