ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਿੱਝਰ ਮਾਮਲੇ ’ਚ ਸਬੂਤ ਮਿਲਣ ’ਤੇ ਜਾਂਚ ਲਈ ਤਿਆਰ: ਜੈਸ਼ੰਕਰ

06:44 AM May 14, 2024 IST

ਮੁੰਬਈ

Advertisement

ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮਾਮਲੇ ’ਚ ਕੈਨੇਡਾ ਵੱਲੋਂ ਚੌਥੀ ਗ੍ਰਿਫ਼ਤਾਰੀ ਕੀਤੇ ਜਾਣ ਮਗਰੋਂ ਅੱਜ ਕਿਹਾ ਕਿ ਭਾਰਤ ਨੂੰ ਕਦੀ ਅਜਿਹਾ ਕੁਝ ਨਹੀਂ ਮਿਲਿਆ ਜੋ ਉਸ ਦੀਆਂ ਜਾਂਚ ਏਜੰਸੀਆਂ ਲਈ ਵਿਸ਼ੇਸ਼ ਜਾਂ ਕੰਮ ਦਾ ਹੋਵੇ। ਜੈਸ਼ੰਕਰ ਨੇ ਕਿਹਾ ਕਿ ਜੇ ਕੈਨੇਡਾ ਕੋਲ ਕਿਸੇ ਵੀ ਹਿੰਸਾ ਨਾਲ ਸਬੰਧਤ ਕੋਈ ਅਜਿਹਾ ਸਬੂਤ ਜਾਂ ਜਾਣਕਾਰੀ ਹੈ ਜੋ ਭਾਰਤ ’ਚ ਜਾਂਚ ਲਈ ਪ੍ਰਸੰਗਿਕ ਹੈ ਤਾਂ ਨਵੀਂ ਦਿੱਲੀ ਜਾਂਚ ਲਈ ਤਿਆਰ ਹੈ। ਵਿਦੇਸ਼ ਮੰਤਰੀ ਨੇ ਇੱਕ ਪੱਤਰਕਾਰ ਸੰਮੇਲਨ ਨੇ ਕਿਹਾ, ‘ਸਾਨੂੰ ਕਦੀ ਅਜਿਹਾ ਕੁਝ ਨਹੀਂ ਮਿਲਿਆ ਜੋ ਵਿਸ਼ੇਸ਼ ਹੋਵੇ ਅਤੇ ਸਾਡੀਆਂ ਏਜੰਸੀਆਂ ਲਈ ਕੁਝ ਕੰਮ ਦਾ ਹੋਵੇ। ਮੈਨੂੰ ਇਸ ਗੱਲ ਦੀ ਜਾਣਕਾਰੀ ਨਹੀਂ ਹੈ ਕਿ ਪਿਛਲੇ ਕੁਝ ਦਿਨਾਂ ’ਚ ਉਸ ਸਬੰਧੀ ਕੁਝ ਵੀ ਬਦਲਿਆ ਹੈ।’
ਉਨ੍ਹਾਂ ਕਿਹਾ ਕਿ ਜਦੋਂ ਕਿਸੇ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਤਾਂ ਪ੍ਰਕਿਰਿਆ ਤਹਿਤ ਉਸ ਦੇ ਮੂਲ ਦੇਸ਼ ਦੀ ਸਰਕਾਰ ਜਾਂ ਦੂਤਾਵਾਸ ਨੂੰ ਸੂਚਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ, ‘ਇਸ ਤੋਂ ਇਲਾਵਾ ਅਸੀਂ ਲੰਮੇ ਸਮੇਂ ਤੋਂ ਇਹ ਕਹਿੰਦੇ ਆ ਰਹੇ ਹਾਂ ਕਿ ਜੇ ਕੈਨੇਡਾ ਕੋਲ ਕਿਸੇ ਘਟਨਾ, ਕਿਸੇ ਵੀ ਹਿੰਸਾ ਬਾਰੇ ਕੋਈ ਸਬੂਤ ਜਾਂ ਜਾਣਕਾਰੀ ਹੈ, ਜੋ ਭਾਰਤ ’ਚ ਜਾਂਚ ਲਈ ਪ੍ਰਸੰਗਿਕ ਹੈ ਤਾਂ ਅਸੀਂ ਇਸ ਦੀ ਜਾਂਚ ਲਈ ਤਿਆਰ ਹਾਂ।’ ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਕਿਸੇ ਵੀ ਭਾਰਤੀ ਨਾਗਰਿਕ ਦੀ ਗ੍ਰਿਫ਼ਤਾਰੀ ਨਾਲ ਆਮ ਤੌਰ ’ਤੇ ਸਰਕਾਰ ਜਾਂ ਦੂਤਾਵਾਸ ਨੂੰ ਸੂਚਨਾ ਮਿਲ ਜਾਂਦੀ ਹੈ ਪਰ ਭਾਰਤੀ ਏਜੰਸੀਆਂ ਵੱਲੋਂ ਜਾਂਚ ਨੂੰ ਸਹੀ ਠਹਿਰਾਉਣ ਵਾਲਾ ਕੋਈ ਵਿਸ਼ੇਸ਼ ਸਬੂਤ ਅੱਜ ਤੱਕ ਪ੍ਰਾਪਤ ਨਹੀਂ ਹੋਇਆ ਹੈ। ਜ਼ਿਕਰਯੋਗ ਹੈ ਕਿ ਨਿੱਝਰ (45) ਦੀ 18 ਜੂਨ, 2023 ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ’ਚ ਇੱਕ ਗੁਰਦੁਆਰੇ ਦੇ ਬਾਹਰ ਹੱਤਿਆ ਕਰ ਦਿੱਤੀ ਗਈ ਸੀ। ਕੈਨੇਡਾ ਦੇ ਅਧਿਕਾਰੀਆਂ ਨੇ ਨਿੱਝਰ ਦੀ ਹੱਤਿਆ ਦੇ ਸਬੰਧ ’ਚ ਚੌਥੇ ਭਾਰਤੀ ਨਾਗਰਿਕ ਅਮਨਦੀਪ ਸਿੰਘ ਨੂੰ ਪਿਛਲੇ ਦਿਨੀਂ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇੱਕ ਹਫ਼ਤਾ ਪਹਿਲਾਂ ਇਸ ਕੇਸ ਦੇ ਸਿਲਸਿਲੇ ’ਚ ਤਿੰਨ ਭਾਰਤੀ ਗ੍ਰਿਫ਼ਤਾਰ ਕੀਤੇ ਗਏ ਸਨ। ਨਿੱਝਰ ਦੀ ਹੱਤਿਆ ਮਾਮਲੇ ’ਚ ਕੈਨੇਡਾ ਨੇ ਅਮਨਦੀਪ ਸਿੰਘ (22) ’ਤੇ ਹੱਤਿਆ ਅਤੇ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ਲਾਏ ਹਨ। ਮਕਬੂਜ਼ਾ ਕਸ਼ਮੀਰ ’ਚ ਚੱਲ ਰਹੇ ਰੋਸ ਮੁਜ਼ਾਹਰਿਆਂ ਦਰਮਿਆਨ ਵਿਦੇਸ਼ ਮੰਤਰੀ ਨੇ ਕਿਹਾ ਕਿ ਇੱਕ ਦਿਨ ਉਹ ਮਕਬੂਜ਼ਾ ਕਸ਼ਮੀਰ ਤੋਂ ਨਾਜਾਇਜ਼ ਕਬਜ਼ਾ ਹਟਾ ਦੇਣਗੇ ਅਤੇ ਇਹ ਭਾਰਤ ਨਾਲ ਜੁੜ ਜਾਵੇਗਾ। ਵਿਦੇਸ਼ ਮੰਤਰੀ ਨੇ ਕਿਹਾ ਕਿ ਕਾਂਗਰਸ ਚੀਨ ਬਾਰੇ ਟਿੱਪਣੀਆਂ ਕਰਦੇ ਸਮੇਂ ਪਹਿਲੇ ਪ੍ਰਧਾਨ ਮੰਤਰੀ ਜਵਾਹਰਲਾਲ ਨਹਿਰੂ ਵੱਲੋਂ ਕੀਤੀਆਂ ਗਈਆਂ ਗਲਤੀਆਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ਿੰਮੇਵਾਰ ਠਹਿਰਾਉਂਦੀ ਹੈ ਅਤੇ ਇਸ ਤਰ੍ਹਾਂ ਦਰਸਾਉਂਦੀ ਹੈ ਕਿ ਉਸ ਦਾ ਕੋਈ ਦੋਸ਼ ਨਹੀਂ ਹੈ। ਲੱਦਾਖ ਤੇ ਅਰੁਣਾਚਲ ਪ੍ਰਦੇਸ਼ ’ਚ ਚੀਨ ਦੇ ਕਬਜ਼ੇ ਬਾਰੇ ਜੈਸ਼ੰਕਰ ਨੇ ਕਿਹਾ ਕਿ ਚੀਨ ਨੇ 1958 ਤੇ 1962 ’ਚ ਭਾਰਤੀ ਜ਼ਮੀਨ ’ਤੇ ਕਬਜ਼ਾ ਕੀਤਾ ਸੀ ਅਤੇ ਕੁਝ ’ਤੇ ਤਾਂ 1958 ਤੋਂ ਪਹਿਲਾਂ ਕਬਜ਼ਾ ਕਰ ਲਿਆ ਸੀ। ਉਨ੍ਹਾਂ ਰਾਹੁਲ ਗਾਂਧੀ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਆਪਣੇ ਹੀ ਸੁਰੱਖਿਆ ਬਲਾਂ ਦਾ ਹੌਸਲਾ ਢਾਹੁਣਾ ਬਹੁਤ ਹੀ ਦੁੱਖ ਦੀ ਗੱਲ ਹੈ। -ਪੀਟੀਆਈ/ਏਐੱਨਆਈ

Advertisement
Advertisement
Advertisement