For the best experience, open
https://m.punjabitribuneonline.com
on your mobile browser.
Advertisement

ਲੋਕ ਸਭਾ ਚੋਣਾਂ ਲਈ ਤਿਆਰ ਹਾਂ: ਰਾਊਤ

08:07 AM Mar 17, 2024 IST
ਲੋਕ ਸਭਾ ਚੋਣਾਂ ਲਈ ਤਿਆਰ ਹਾਂ  ਰਾਊਤ
Advertisement

ਮੁੰਬਈ, 16 ਮਾਰਚ
ਸ਼ਿਵ ਸੈਨਾ (ਯੂਬੀਟੀ) ਦੇ ਆਗੂ ਸੰਜੇ ਰਾਊਤ ਨੇ ਲੋਕ ਸਭਾ ਚੋਣਾਂ ਦੇ ਪ੍ਰੋਗਰਾਮ ਦੇ ਐਲਾਨ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਮਹਾ ਵਿਕਾਸ ਅਗਾੜੀ ਇਸ ਲਈ ਬਿਲਕੁਲ ਤਿਆਰ ਹੈ।
ਇਸ ਮਹਾ ਵਿਕਾਸ ਅਗਾੜੀ ਵਿੱਚ ਊਧਵ ਠਾਕਰੇ ਦੀ ਅਗਵਾਈ ਵਾਲੀ ਸ਼ਿਵ ਸੈਨਾ (ਯੂਬੀਟੀ), ਕਾਂਗਰਸ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਸ਼ਰਦਚੰਦਰ ਪਵਾਰ) ਸ਼ਾਮਲ ਹਨ। ਇਸ ਦਾ ਮੁਕਾਬਲਾ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਸ਼ਿਵ ਸੈਨਾ, ਭਾਰਤੀ ਜਨਤਾ ਪਾਰਟੀ ਅਤੇ ਅਜੀਤ ਪਵਾਰ ਦੀ ਐਨਸੀਪੀ ਦੇ ਸੱਤਾਧਾਰੀ ਗੱਠਜੋੜ ਦੇ ਵਿਰੁੱਧ ਹੈ। ਰਾਊਤ ਨੇ ਪੀਟੀਆਈ ਨੂੰ ਦੱਸਿਆ, ‘‘ਅਸੀਂ ਸਿਰਫ਼ ਇਹ ਚਾਹੁੰਦੇ ਹਾਂ ਕਿ ਚੋਣ ਕਮਿਸ਼ਨ ਆਜ਼ਾਦ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਏ।’’ ਮਹਾਰਾਸ਼ਟਰ ਵਿੱਚ ਪੰਜ ਗੇੜਾਂ ਵਿੱਚ ਚੋਣਾਂ ਹੋਣ ਬਾਰੇ ਪੁੱਛੇ ਜਾਣ ’ਤੇ ਰਾਊਤ ਨੇ ਕਿਹਾ ਕਿ ਮੌਜੂਦਾ ਸ਼ਾਸਨ ਵਿੱਚ ਕਈ ਨਵੀਆਂ ਚੀਜ਼ਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ, ‘‘ਐਮਵੀਏ ਭਲਕੇ ਮੁੰਬਈ ਵਿੱਚ ਰੈਲੀ ਤੋਂ ਬਾਅਦ ਆਪਣੇ ਉਮੀਦਵਾਰਾਂ ਦਾ ਐਲਾਨ ਕਰੇਗੀ।’’ ਇਸ ਦੌਰਾਨ ‘ਐਕਸ’ ਉੱਤੇ ਇੱਕ ਪੋਸਟ ਵਿੱਚ, ਐਨਸੀਪੀ (ਐਸਪੀ) ਦੇ ਰਾਸ਼ਟਰੀ ਬੁਲਾਰੇ ਕਲਾਈਡ ਕ੍ਰਾਸਟੋ ਨੇ ਕਿਹਾ, ‘‘ਮਹਾਰਾਸ਼ਟਰ ਵਿੱਚ ਪੰਜ ਪੜਾਅ। ਭਾਜਪਾ ਅਜਿਹਾ ਕੀ ਕਰਨ ਦੀ ਕੋਸ਼ਿਸ਼ ਕਰ ਰਹੀ ਹੈ? ਕੀ ਇਹ ਡਰ ਹੈ ਜਾਂ ਈਵੀਐਮ।’’ ਮਹਾਰਾਸ਼ਟਰ ਵਿੱਚ 48 ਲੋਕ ਸਭਾ ਸੀਟਾਂ ਹਨ, ਜੋ ਉੱਤਰ ਪ੍ਰਦੇਸ਼ ਦੀਆਂ 80 ਤੋਂ ਬਾਅਦ ਸਭ ਤੋਂ ਵੱਧ ਹਨ। ਇਸ ਦੌਰਾਨ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਭਰੋਸਾ ਜਤਾਇਆ ਕਿ ਭਾਜਪਾ ਦੀ ਅਗਵਾਈ ਵਾਲੀ ਐਨਡੀਏ 400 ਸੀਟਾਂ ਨੂੰ ਪਾਰ ਕਰ ਲਵੇਗੀ। -ਪੀਟੀਆਈ

Advertisement

Advertisement
Author Image

sukhwinder singh

View all posts

Advertisement
Advertisement
×