For the best experience, open
https://m.punjabitribuneonline.com
on your mobile browser.
Advertisement

ਨਵੇਂ ਫ਼ੌਜਦਾਰੀ ਕਾਨੂੰਨ ਲਾਗੂ ਕਰਨ ’ਚ ਸੂਬਿਆਂ ਦੀ ਮਦਦ ਲਈ ਤਿਆਰ: ਸੀਬੀਆਈ

07:36 AM Jul 05, 2024 IST
ਨਵੇਂ ਫ਼ੌਜਦਾਰੀ ਕਾਨੂੰਨ ਲਾਗੂ ਕਰਨ ’ਚ ਸੂਬਿਆਂ ਦੀ ਮਦਦ ਲਈ ਤਿਆਰ  ਸੀਬੀਆਈ
Advertisement

ਨਵੀਂ ਦਿੱਲੀ

Advertisement

ਸੀਬੀਆਈ ਦੇ ਡਾਇਰੈਕਟਰ ਪ੍ਰਵੀਨ ਸੂਦ ਨੇ ਅੱਜ ਕਿਹਾ ਕਿ ਕੇਂਦਰੀ ਏਜੰਸੀ ਇਸ ਹਫ਼ਤੇ ਦੀ ਸ਼ੁਰੂਆਤ ਵਿੱਚ ਲਾਗੂ ਹੋਏ ਤਿੰਨ ਨਵੇਂ ਫ਼ੌਜਦਾਰੀ ਕਾਨੂੰਨਾਂ ਨੂੰ ਅਮਲ ਵਿੱਚ ਲਿਆਉਣ ਲਈ ਸੂਬਿਆਂ ਤੇ ਹੋਰ ਧਿਰਾਂ ਦੀ ਮਦਦ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਸੀਬੀਆਈ ਤਿੰਨ ਨਵੇਂ ਕਾਨੂੰਨਾਂ ਨੂੰ ਕਾਮਯਾਬੀ ਨਾਲ ਲਾਗੂ ਕਰਨ ਲਈ ਕਾਨੂੰਨ ਮੰਤਰਾਲੇ ਨਾਲ ਮਿਲ ਕੇ ਕੰਮ ਕਰ ਰਹੀ ਹੈ। ਸੂਦ ਨੇ ਗਾਜ਼ੀਆਬਾਦ ਸਥਿਤ ਸੀਬੀਆਈ ਅਕਾਦਮੀ ’ਚ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰੀ ਏਜੰਸੀ ਤੇ ਕਾਨੂੰਨ ਮੰਤਰਾਲਾ ਜਾਂਚ ਦੇ ਨਾਲ ਨਾਲ ਮੁਕੱਦਮਿਆਂ ਦੇ ਅਮਲ ’ਚ ਤੇਜ਼ੀ ਲਿਆਉਣ ਲਈ ਮਿਲ ਕੇ ਕੰਮ ਕਰ ਰਹੇ ਹਨ। ਸਮਾਗਮ ’ਚ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ 39 ਸੀਬੀਆਈ ਕਰਮੀਆਂ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਪੁਲੀਸ ਮੈਡਲ (ਪੀਪੀਐੱਮ) ਅਤੇ ਸ਼ਲਾਘਾਯੋਗ ਸੇਵਾ ਲਈ ਭਾਰਤੀ ਪੁਲੀਸ ਮੈਡਲ (ਆਈਪੀਐੱਮ) ਦਿੱਤੇ। -ਪੀਟੀਆਈ

Advertisement

Advertisement
Author Image

sanam grng

View all posts

Advertisement