For the best experience, open
https://m.punjabitribuneonline.com
on your mobile browser.
Advertisement

ਰੀਪਰ ਚਲਾਉਣ ’ਤੇ ਪਾਬੰਦੀ

08:31 AM Sep 23, 2024 IST
ਰੀਪਰ ਚਲਾਉਣ ’ਤੇ ਪਾਬੰਦੀ
Advertisement

ਖੇਤਰੀ ਪ੍ਰਤੀਨਿਧ
ਪਟਿਆਲਾ, 22 ਸਤੰਬਰ
ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਪਟਿਆਲਾ ਜ਼ਿਲ੍ਹੇ ਅੰਦਰ ਪੈਡੀ ਸਟਰਾਅ ਰੀਪਰ ਮਸ਼ੀਨ ਚਲਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨਾਂ ਨੇ ਬੇਲਰ ਨਾਲ ਗੰਢਾਂ ਬਣਾਉਣੀਆਂ ਹਨ, ਉਹ ਸਬੰਧਤ ਖੇਤੀਬਾੜੀ ਵਿਕਾਸ ਅਫ਼ਸਰ/ਬਲਾਕ ਖੇਤੀਬਾੜੀ ਅਫ਼ਸਰ ਤੋਂ ਪਹਿਲਾਂ ਮਨਜ਼ੂਰੀ ਲੈ ਕੇ ਰੀਪਰ ਚਲਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਰੀਪਰ ਦੀ ਵਰਤੋਂ ਕਰ ਕੇ ਕਿਸਾਨ ਪਰਾਲੀ ਨੂੰ ਅੱਗ ਲਗਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਅੱਗ ਕਾਰਨ ਹੁੰਦਾ ਨੁਕਸਾਨ ਰੋਕਣਾ ਜ਼ਰੂਰੀ ਹੈ। ਇਸ ਲਈ ਸਿਰਫ਼ ਉਨ੍ਹਾਂ ਕਿਸਾਨਾਂ ਨੂੰ ਹੀ ਰੀਪਰ ਚਲਾਉਣ ਦੀ ਆਗਿਆ ਦਿੱਤੀ ਜਾਵੇਗੀ ਜਿਨ੍ਹਾਂ ਨੇ ਬੇਲਰ ਨਾਲ ਗੰਢਾਂ ਬਣਾਉਣੀਆਂ ਹਨ।

Advertisement

Advertisement
Advertisement
Author Image

Advertisement