ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਰੋਧੀ ਏਜੰਸੀਆਂ ਦੇ ਹੱਥਾਂ ’ਚ ਖੇਡ ਰਹੇ ਨੇ ਬਾਗੀ ਆਗੂ: ਗੋਲਡੀ ­

06:55 AM Jul 02, 2024 IST
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਵਿਨਰਜੀਤ ਸਿੰਘ ਗੋਲਡੀ ਤੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ । -ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 1 ਜੁਲਾਈ
ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਹੈ ਕਿ ਪਾਰਟੀ ਖ਼ਿਲਾਫ਼ ਬਗਾਵਤ ਕਰਨ ਵਾਲੇ ਵਿਰੋਧੀ ਏਜੰਸੀਆਂ ਦੇ ਹੱਥਾਂ ਵਿਚ ਖੇਡ ਰਹੇ ਹਨ। ਏਜੰਸੀਆਂ ਦਾ ਮਕਸਦ ਪਾਰਟੀ ਨੂੰ ਕਮਜ਼ੋਰ ਕਰਕੇ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਖਤਮ ਕਰਕੇ ਪੰਜਾਬ ਨੂੰ ਮੁੜ ਤਪਦੀ ਭੱਠੀ ਵਿਚ ਝੋਕਣਾ ਹੈ। ਸ੍ਰੀ ਗੋਲਡੀ ਇਥੇ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਸੰਗਰੂਰ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਮੀਟਿੰਗ ਦੌਰਾਨ ਹਲਕਾ ਸੰਗਰੂਰ ਦੀ ਟੀਮ ਵੱਲੋਂ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਸਾਰੀ ਉਮਰ ਵਫ਼ਾਦਾਰੀ ਦਾ ਐਲਾਨ ਕਰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਹਰ ਹੁਕਮ ’ਤੇ ਫੁੱਲ ਚੜ੍ਹਾਏਗੀ।
ਉਨ੍ਹਾਂ ਕਿਹਾ ਕਿ ਜਿਹੜੇ ਲੋਕ ਅੱਜ ਪਾਰਟੀ ਪ੍ਰਤੀ ਜਾਂ ਪਾਰਟੀ ਪ੍ਰਧਾਨ ਪ੍ਰਤੀ ਆਵਾਜ਼ਾਂ ਉਠਾ ਰਹੇ ਹਨ ਇਨ੍ਹਾਂ ਸਭ ਨੇ ਪਾਰਟੀ ਦੀ ਸੱਤਾ ਦੌਰਾਨ ਬਹੁਤ ਸੁੱਖ ਮਾਣਿਆ ਹੈ ਅਤੇ ਪਰਿਵਾਰਵਾਦ ਦੀ ਪੁਸ਼ਤਪਨਾਹੀ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਸਾਰੇ ਘਟਨਾਕ੍ਰਮ ਪਿੱਛੇ ਪਾਰਟੀ ਵਿਰੋਧੀ ਏਜੰਸੀਆਂ ਦਾ ਹੱਥ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਹੀ ਮਕਸਦ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ, ਪਾਰਟੀ ਆਗੂ ਇਕਬਾਲਜੀਤ ਸਿੰਘ ਪੂਨੀਆ, ਰੁਪਿੰਦਰ ਸਿੰਘ ਰੰਧਾਵਾ, ਪ੍ਰਿੰਸੀਪਲ ਨਰੇਸ਼ ਕੁਮਾਰ, ਹਰਵਿੰਦਰ ਸਿੰਘ ਗੋਲਡੀ,ਜਤਿੰਦਰ ਸਿੰਘ ਵਿੱਕੀ ਕੋਚ, ਬਲਜੀਤ ਸਿੰਘ ਭਿੰਡਰਾਂ, ਪ੍ਰਭਜੀਤ ਸਿੰਘ ਲੱਕੀ, ਗੁਰਮੀਤ ਸਿੰਘ ਜੈਲਦਾਰ,ਪ੍ਰੀਤਮ ਸਿੰਘ ਕਾਂਜਲਾ ਮੌਜੂਦ ਸਨ।

Advertisement

Advertisement
Advertisement