For the best experience, open
https://m.punjabitribuneonline.com
on your mobile browser.
Advertisement

ਭਾਜਪਾ ’ਚ ਰਿੰਕੂ ਤੇ ਅੰਗੁਰਾਲ ਵਿਰੁੱਧ ਉਠੀਆਂ ਬਾਗ਼ੀ ਸੁਰਾਂ

09:09 AM Apr 05, 2024 IST
ਭਾਜਪਾ ’ਚ ਰਿੰਕੂ ਤੇ ਅੰਗੁਰਾਲ ਵਿਰੁੱਧ ਉਠੀਆਂ ਬਾਗ਼ੀ ਸੁਰਾਂ
Advertisement

ਪਾਲ ਸਿੰਘ ਨੌਲੀ
ਜਲੰਧਰ, 4 ਅਪਰੈਲ
ਭਾਜਪਾ ਵੱਲੋਂ ਸੁਸ਼ੀਲ ਰਿੰਕੂ ਨੂੰ ਉਮੀਦਵਾਰ ਬਣਾਏ ਜਾਣ ਦਾ ਪਾਰਟੀ ਦੇ ਅੰਦਰ ਹੀ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਭਾਜਪਾ ਮਹਿਲਾ ਮੋਰਚੇ ਦੀ ਜ਼ਿਲ੍ਹਾ ਪ੍ਰਧਾਨ ਆਰਤੀ ਰਾਜਪੂਤ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ ’ਤੇ ਲਾਈਵ ਹੋ ਕੇ ਇਹ ਸਾਰੀ ਜਾਣਕਾਰੀ ਦਿੱਤੀ ਹੈ। ਆਰਤੀ ਰਾਜਪੂਤ ਨੇ ਕਿਹਾ ਕਿ ਭਾਜਪਾ ਦੀਆਂ ਮੀਟਿੰਗਾਂ ਵਿੱਚ ਇਹ ਫ਼ੈਸਲਾ ਕੀਤਾ ਗਿਆ ਸੀ ਕਿ ਜਲੰਧਰ ਲੋਕ ਸਭਾ ਸੀਟ ਲਈ ਉਮੀਦਵਾਰ ਪਾਰਟੀ ਦੇ ਅੰਦਰੋਂ ਹੀ ਹੋਵੇਗਾ। ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਅਜਿਹਾ ਨਹੀਂ ਹੋਇਆ, ਜਿਸ ਕਾਰਨ ਉਹ ਪਾਰਟੀ ਤੋਂ ਅਸਤੀਫਾ ਦੇ ਰਹੀ ਹੈ। ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਭਾਜਪਾ ਦੀ ਮਹਿਲਾ ਆਗੂ ਆਰਤੀ ਰਾਜਪੂਤ ਨੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੁਰਾਲ ’ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਪਾਰਟੀ ਨੇ ਉਮੀਦਵਾਰ ਸਬੰਧੀ ਮਹਿਲਾ ਆਗੂਆਂ ਕੋਲੋ ਰਾਏ ਲਈ ਸੀ। ਉਦੋਂ ਪਾਰਟੀ ਨੇ ਭਰੋਸਾ ਦਿੱਤਾ ਸੀ ਕਿ ਜਲੰਧਰ ਲੋਕ ਸਭਾ ਸੀਟ ਤੋਂ ਚੋਣ ਮੈਦਾਨ ਵਿੱਚ ਭਾਜਪਾ ਦੇ ਹੀ ਕਿਸੇ ਆਗੂ ਨੂੰ ਉਤਾਰਿਆ ਜਾਵੇਗਾ ਪਰ ਅਜਿਹਾ ਨਹੀਂ ਹੋਇਆ। ਆਰਤੀ ਰਾਜਪੂਤ ਨੇ ਕਿਹਾ ਕਿ ਉਨ੍ਹਾਂ ਦੀ ਰਿੰਕੂ ਅਤੇ ਅੰਗੁਰਾਲ ਨਾਲ ਕੋਈ ਨਿੱਜੀ ਦੁਸ਼ਮਣੀ ਨਹੀਂ ਹੈ।
ਜ਼ਿਕਰਯੋਗ ਹੈ ਕਿ ਭਾਜਪਾ ਵਿੱਚ ਸ਼ਾਮਲ ਹੋਏ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਵਿਰੁੱਧ ਅਜੇ ਤੱਕ ਕਿਸੇ ਵੀ ਭਾਜਪਾ ਆਗੂ ਨੇ ਖੁੱਲ੍ਹ ਕੇ ਬਗਾਵਤ ਨਹੀਂ ਕੀਤੀ ਸੀ।

Advertisement

Advertisement
Author Image

sukhwinder singh

View all posts

Advertisement
Advertisement
×