For the best experience, open
https://m.punjabitribuneonline.com
on your mobile browser.
Advertisement

ਅਧੂਰੇ ਦਸਤਾਵੇਜ਼ਾਂ ਵਾਲੀਆਂ ਸਕੂਲੀ ਬੱਸਾਂ ਦੇ ਚਲਾਨ ਕੱਟੇ

10:06 AM Apr 10, 2024 IST
ਅਧੂਰੇ ਦਸਤਾਵੇਜ਼ਾਂ ਵਾਲੀਆਂ ਸਕੂਲੀ ਬੱਸਾਂ ਦੇ ਚਲਾਨ ਕੱਟੇ
ਬੁਢਲਾਡਾ ਵਿੱਚ ਸਕੂਲੀ ਬੱਸਾਂ ਦੇ ਚਲਾਨ ਕੱਟਦੇ ਹੋਏ ਪੁਲੀਸ ਅਧਿਕਾਰੀ ਤੇ ਹੋਰ।
Advertisement

ਪੱਤਰ ਪ੍ਰੇਰਕ
ਮਾਨਸਾ, 9 ਅਪਰੈਲ
ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਮਾਨਸਾ ਵੱਲੋਂ ਪੁਲੀਸ ਵਿਭਾਗ ਦੇ ਸਹਿਯੋਗ ਨਾਲ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੇਫ ਸਕੂਲ ਵਾਹਨ ਪਾਲਿਸੀ ਨੂੰ ਇੰਨਬਿੰਨ ਲਾਗੂ ਕਰਨ ਹਿਤ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਸਕੂਲੀ ਬੱਸਾਂ ਵਿਚ ਜ਼ਰੂਰੀ ਉਪਕਰਣ, ਦਸਤਾਵੇਜ਼ ਅਤੇ ਹੋਰ ਸਹੂਲਤਾਂ ਦੀ ਜਾਂਚ ਕੀਤੀ ਗਈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਸ਼ਹਿਰ ਮਾਨਸਾ ਦੇ ਸਕੂਲਾਂ ਸਮੇਤ ਸੇਂਟ ਜ਼ੇਵੀਅਰ ਸਕੂਲ ਬੁਢਲਾਡਾ ਅਤੇ ਐਨ.ਆਰ.ਐਮ. ਹੋਲੀ ਹਾਰਟ ਸਕੂਲ ਬੁਢਲਾਡਾ ਵਿਖੇ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ ਅਤੇ ਅਧੂਰੇ ਦਸਤਾਵੇਜ਼ ਅਤੇ ਸੇਫ ਸਕੂਲ ਵਾਹਨ ਨੀਤੀ ਦੀ ਉਲੰਘਣਾ ਕਰਨ ਵਾਲੀਆਂ 6 ਸਕੂਲੀ ਬੱਸਾਂ ਦੇ ਚਲਾਣ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਟੀਮ ਵੱਲੋਂ ਬੱਸ ਚਾਲਕਾਂ ਅਤੇ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲੀ ਬੱਸਾਂ ’ਚ ਸੇਫ ਸਕੂਲ ਵਾਹਨ ਨੀਤੀ ਦੀਆਂ ਸਾਰੀਆਂ ਸ਼ਰਤਾਂ ਤੇ ਨਿਯਮਾਂ ਨੂੰ ਲਾਜ਼ਮੀ ਤੌਰ ’ਤੇ ਲਾਗੂ ਕਰਨ।

Advertisement

Advertisement
Author Image

joginder kumar

View all posts

Advertisement
Advertisement
×