For the best experience, open
https://m.punjabitribuneonline.com
on your mobile browser.
Advertisement

ਜਨਤਕ ਥਾਵਾਂ ’ਤੇ ਤੰਬਾਕੂ ਵੇਚਣ ਵਾਲਿਆਂ ਦੇ ਚਲਾਨ ਕੱਟੇ

09:24 AM Jun 30, 2024 IST
ਜਨਤਕ ਥਾਵਾਂ ’ਤੇ ਤੰਬਾਕੂ ਵੇਚਣ ਵਾਲਿਆਂ ਦੇ ਚਲਾਨ ਕੱਟੇ
ਜਨਤਕ ਥਾਵਾਂ ’ਤੇ ਤੰਬਾਕੂ ਵੇਚਣ ਵਾਲਿਆਂ ਦੇ ਚਲਾਨ ਕੱਟਦੀ ਹੋਈ ਟੀਮ। -ਫੋਟੋ: ਧਵਨ
Advertisement

ਪੱਤਰ ਪ੍ਰੇਰਕ
ਪਠਾਨਕੋਟ, 29 ਜੂਨ
ਸਿਹਤ ਵਿਭਾਗ ਦੀ ਟੀਮ ਨੇ ਜਨਤਕ ਥਾਵਾਂ ’ਤੇ ਖੁੱਲ੍ਹੇ ਵਿੱਚ ਤੰਬਾਕੂ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ ਚਲਾਈ ਗਈ ਮੁਹਿੰਮ ਤਹਿਤ ਅੱਜ ਸੁਜਾਨਪੁਰ ਵਿੱਚ 10 ਚਲਾਨ ਕੱਟ ਕੇ ਜੁਰਮਾਨਾ ਕੀਤਾ। ਟੀਮ ਨੇ ਲੋਕਾਂ ਨੂੰ ਤੰਬਾਕੂ ਨਾਲ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਵੀ ਕੀਤਾ। ਹੈਲਥ ਇੰਸਪੈਕਟਰ ਦਿਲਬਾਗ ਸਿੰਘ ਅਤੇ ਗੁਲਾਬ ਸਿੰਘ ਨੇ ਦੱਸਿਆ ਕਿ ਖੁੱਲ੍ਹੇ ਵਿੱਚ ਤੰਬਾਕੂ ਦੀ ਵਿਕਰੀ ਅਤੇ ਵਰਤੋਂ ਕਰਨੀ, ਜਨਤਕ ਸਥਾਨਾਂ ਵਿੱਚ ਖੁੱਲ੍ਹੇ ਵਿੱਚ ਤੰਬਾਕੂਨੋਸ਼ੀ ਕਰਨਾ, 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਤੰਬਾਕੂ ਦੇ ਪਦਾਰਥ ਵੇਚਣਾ, ਤੰਬਾਕੂਯੁਕਤ ਚੀਜਾਂ ਦਾ ਵਿਗਿਆਪਨ ਕਰਨਾ ਅਤੇ ਕਿਸੇ ਸਕੂਲ ਜਾਂ ਧਾਰਮਿਕ ਜਗ੍ਹਾ ਦੇ 100 ਮੀਟਰ ਦੇ ਅੰਦਰ ਇਨ੍ਹਾਂ ਪਦਾਰਥਾਂ ਦੀ ਵਿਕਰੀ ਕਰਨ ’ਤੇ ਪਾਬੰਦੀ ਹੈ। ਉਨ੍ਹਾਂ ਕਿਹਾ ਕਿ ਤੰਬਾਕੂ ਸਿਹਤ ਦੇ ਲਈ ਹਾਨੀਕਾਰਕ ਹੈ। ਤੰਬਾਕੂ ਦੇ ਸੇਵਨ ਕਰਨ ਨਾਲ ਕਈ ਤਰ੍ਹਾਂ ਦੇ ਜਾਨਲੇਵਾ ਰੋਗ ਹੋ ਸਕਦੇ ਹਨ। ਇਸ ਲਈ ਕਿਸੇ ਨੂੰ ਵੀ ਤੰਬਾਕੂ ਜਾਂ ਤੰਬਾਕੂਯੁਕਤ ਪਦਾਰਥਾਂ ਦਾ ਸੇਵਨ ਨਹੀਂ ਕਰਨਾ ਚਾਹਦਾ। ਇਸ ਮੌਕੇ ਗੁਰਿੰਦਰ ਸਿੰਘ, ਕਮਲਪ੍ਰੀਤ ਸਿੰਘ, ਸਿਕੰਦਰ ਸਿੰਘ ਤੇ ਹਰਪ੍ਰੀਤ ਪਾਲ ਸਿੰਘ ਆਦਿ ਵੀ ਹਾਜ਼ਰ ਸਨ।

Advertisement

Advertisement
Author Image

Advertisement
Advertisement
×