ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਵਾਗਤ ਤੇ ਸਹਾਇਤਾ ਕੇਂਦਰ ਸਥਾਪਤ

07:01 AM Jul 09, 2024 IST

ਪੱਤਰ ਪ੍ਰੇਰਕ
ਬਠਿੰਡਾ, 8 ਜੁਲਾਈ
ਜ਼ਿਲ੍ਹਾ ਪ੍ਰਸ਼ਾਸਨ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਮੀਨੀ ਪੱਧਰ ’ਤੇ ਸਥਿਤ ਬਲਾਕ ਏ ’ਚ ਸਵਾਗਤ ਤੇ ਸਹਾਇਤਾ ਕੇਂਦਰ ਸਥਾਪਤ ਕੀਤਾ ਗਿਆ ਹੈ। ਇਸ ਕੇਂਦਰ ਵਿੱਚ ਜ਼ਿਲ੍ਹਾ ਪੱਧਰ ਦੇ ਅਧਿਕਾਰੀ ਨੂੰ ਇੰਚਾਰਜ ਵਜੋਂ ਨਿਯੁਕਤ ਕੀਤਾ ਗਿਆ ਹੈ ਜਿਨ੍ਹਾਂ ਵਲੋਂ ਇਥੇ ਆਪਣੀਆਂ ਸਮੱਸਿਆਵਾਂ ਲੈ ਕੇ ਆਉਣ ਵਾਲੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਮ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਪ੍ਰਭਾਵੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਨਿਯਮਤ ਤੌਰ ਦੇ ਕੰਮਾਂ ਨੂੰ ਸਮਾਂਬੱਧ ਅਤੇ ਫੌਰੀ ਤੌਰ ’ਤੇ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਉਹ ਸਾਰੀਆਂ ਫਾਈਲਾਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਹਨ ਤਾਂ ਜੋ ਲੋਕਾਂ ਨੂੰ ਆਪਣੇ ਰੁਟੀਨ ਦੇ ਪ੍ਰਸ਼ਾਸਨਿਕ ਕੰਮ ਕਰਵਾਉਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਕਿਹਾ ਕਿ ਇੱਕ ਵਾਰ ਜਦੋਂ ਕੋਈ ਵਿਅਕਤੀ ਕਿਸੇ ਵਿਸ਼ੇਸ਼ ਕੰਮ ਲਈ ਆਪਣੀ ਅਰਜ਼ੀ ਜਮ੍ਹਾਂ ਕਰਾਉਂਦਾ ਹੈ ਤਾਂ ਇਸ ਨੂੰ ਤੁਰੰਤ ਸਬੰਧਤ ਵਿਭਾਗ ਨੂੰ ਭੇਜ ਦਿੱਤਾ ਜਾਵੇਗਾ।

Advertisement

Advertisement