For the best experience, open
https://m.punjabitribuneonline.com
on your mobile browser.
Advertisement

ਚੇਅਰਮੈਨ ਬਾਲ ਮੁਕੰਦ ਸ਼ਰਮਾ ਦਾ ਸੀਚੇਵਾਲ ਪਹੁੰਚਣ ’ਤੇ ਸਵਾਗਤ

08:41 AM Mar 19, 2024 IST
ਚੇਅਰਮੈਨ ਬਾਲ ਮੁਕੰਦ ਸ਼ਰਮਾ ਦਾ ਸੀਚੇਵਾਲ ਪਹੁੰਚਣ ’ਤੇ ਸਵਾਗਤ
ਚੇਅਰਮੈਨ ਬਾਲ ਮੁਕੰਦ ਸ਼ਰਮਾ ਦਾ ਸਵਾਗਤ ਕਰਦੇ ਹੋਏ ਸੰਤ ਬਲਬੀਰ ਸਿੰਘ ਸੀਚੇਵਾਲ।-ਫੋਟੋ: ਪੰਜਾਬੀ ਟ੍ਰਿਬਿਊਨ
Advertisement

ਨਿੱਜੀ ਪੱਤਰ ਪ੍ਰੇਰਕ
ਜਲੰਧਰ, 18 ਮਾਰਚ
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਨਵੇਂ ਬਣੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਦਾ ਨਿਰਮਲ ਕੁਟੀਆ ਸੀਚੇਵਾਲ ਪਹੁੰਚਣ ’ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਬਾਲ ਮੁਕੰਦ ਸ਼ਰਮਾ ਦੇ ਪਰਿਵਾਰਕ ਮੈਂਬਰ ਵੀ ਉਚੇਚੇ ਤੌਰ ’ਤੇ ਪੁੱਜੇ ਸਨ। ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਸੰਤ ਸੀਚੇਵਾਲ ਨੇ ਕਿਹਾ ਕਿ ਇਸ ਸਮੇਂ ਪੰਜਾਬ ਨੂੰ ਫ਼ਸਲੀ ਚੱਕਰ ’ਚੋਂ ਕੱਢਣ ਦੀ ਲੋੜ ਹੈ ਤੇ ਇਸ ਵਿੱਚ ਪੰਜਾਬ ਖੁਰਾਕ ਕਮਿਸ਼ਨ ਵੱਡੀ ਭੂਮਿਕਾ ਨਿਭਾਅ ਸਕਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਮਾਰਕਫੈੱਡ ਵਿੱਚ ਰਹਿੰਦਿਆਂ ਸਖਤ ਮਿਹਨਤ ਨਾਲ ਇਸਨੂੰ ਸਮੁੱਚੀ ਦੁਨੀਆਂ ਵਿੱਚ ਇੱਕ ਬਰੈਂਡ ਵਜੋਂ ਉਭਾਰਨ ਵਿੱਚ ਮੋਹਰੀ ਭੂਮਿਕਾ ਨਿਭਾਈ ਸੀ। ਇਸ ਮੌਕੇ 19 ਮਾਰਚ ਨੂੰ ਚੰਡੀਗੜ੍ਹ ਵਿੱਚ ਜਾ ਕੇ ਅਹੁਦਾ ਸੰਭਾਲਣ ਵਾਲੇ ਬਾਲ ਮੁਕੰਦ ਸ਼ਰਮਾ ਨੇ ਕਿਹਾ ਕਿ ਜਿਵੇਂ ਸਿਹਤ ਅਤੇ ਸਿੱਖਿਆ ਦੇ ਖੇਤਰਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਦਮ ਚੁੱਕੇ ਹਨ, ਉਸੇ ਤਰ੍ਹਾਂ ਖੁਰਾਕ ਦੇ ਖੇਤਰ ਵਿੱਚ ਵੀ ਵੱਡੇ ਬਦਲਾਅ ਦੇਖਣ ਨੂੰ ਮਿਲਣਗੇ। ਉਹਨਾਂ ਇਹ ਦਾਅਵਾ ਕੀਤਾ ਕਿ ਯੂਰਪੀਅਨ ਦੇਸ਼ਾਂ ਵਿੱਚੋਂ ਫੂਡ ਪ੍ਰੋਸੈਸਿੰਗ ਦੀਆਂ ਵੱਡੀਆਂ ਕੰਪਨੀਆਂ ਪੰਜਾਬ ਵਿੱਚ ਪੁੰਜੀ ਨਿਵੇਸ਼ ਕਰਨਾ ਚਾਹੁੰਦੀਆਂ ਹਨ।

Advertisement

Advertisement
Author Image

joginder kumar

View all posts

Advertisement
Advertisement
×