ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਾਉਲੀ ਸਾਹਿਬ ਵਿਖੇ ਸ਼ਤਾਬਦੀ ਵਹੀਰ ਦਾ ਸਵਾਗਤ

09:05 AM Sep 09, 2024 IST
ਪੰਜ ਪਿਆਰਿਆਂ ਦਾ ਸਨਮਾਨ ਕਰਦੇ ਹੋਏ ਸੇਵਾਦਾਰ।

ਸ੍ਰੀ ਗੋਇੰਦਵਾਲ ਸਾਹਿਬ: ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ ਦੇ 450 ਸਾਲਾ ਸਮਾਗਮ ਨੂੰ ਸਮਰਪਿਤ ਮੁਹੱਲਾ ਗੋਬਿੰਦਗੜ੍ਹ ਜਲੰਧਰ ਤੋਂ ਆਰੰਭ ਹੋਈ ਸ਼ਤਾਬਦੀ ਵਹੀਰ ਦਾ ਗੁਰਦੁਆਰਾ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਵਿਖੇ ਪੁੱਜਣ ’ਤੇ ਸਵਾਗਤ ਕੀਤਾ ਗਿਆ। ਇਸ ਮੌਕੇ ਮੈਨੇਜਰ ਗੁਰਾ ਸਿੰਘ ਮਾਨ, ਇੰਚਾਰਜ ਸਤਨਾਮ ਸਿੰਘ ਰਿਆੜ, ਅਕਾਊਂਟੈਂਟ ਸੁਖਦੇਵ ਸਿੰਘ, ਐਡੀਸ਼ਨਲ ਮੈਨੇਜਰ ਅਵਤਾਰ ਸਿੰਘ, ਸਰਬਜੀਤ ਸਿੰਘ, ਕੁਲਦੀਪ ਸਿੰਘ ਔਲਖ, ਕੁਲਦੀਪ ਸਿੰਘ ਲਾਹੌਰੀਆ, ਸੁਖਵਿੰਦਰ ਸਿੰਘ ਧਾਲੀਵਾਲ ਆਦਿ ਵੱਲੋਂ ਸ਼ਤਾਬਦੀ ਵਹੀਰ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਦਾ ਸਨਮਾਨ ਕੀਤਾ ਗਿਆ। ਗੁਰਮੁਖ ਸੇਵਕ ਦਲ ਦੇ ਮੁੱਖ ਪ੍ਰਬੰਧਕ ਦਲਜੀਤ ਸਿੰਘ ਬੇਦੀ, ਹਰਪ੍ਰੀਤ ਸਿੰਘ, ਦਲਜਿੰਦਰ ਸਿੰਘ, ਰਣਜੀਤ ਸਿੰਘ ਰਾਣਾ, ਅਵਤਾਰ ਸਿੰਘ ਘੁੰਮਣ ਤੇ ਅਮਰ ਸਿੰਘ ਦੇ ਦੱਸਿਆ ਕਿ ਇਸ ਸ਼ਤਾਬਦੀ ਵਹੀਰ ਵਿੱਚ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਭਰੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਕੁਲਵੰਤ ਸਿੰਘ ਮੰਨਣ, ਸੰਤ ਬਾਬਾ ਜਸਵਿੰਦਰ ਸਿੰਘ ਬਸ਼ੀਰਪੁਰਾ ਵਾਲੇ, ਸੰਤ ਅਜੀਤ ਸਿੰਘ ਮਾਡਲ ਹਾਊਸ, ਅਰਜਨ ਸਿੰਘ, ਹਰਜਿੰਦਰ ਸਿੰਘ ਢੀਂਡਸਾ, ਹੈੱਡ ਗ੍ਰੰਥੀ ਗੁਰਮੁਖ ਸਿੰਘ, ਸਰਵਨ ਸਿੰਘ ਲਾਹੌਰੀਆ ਤੇ ਹੋਰ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement