ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੜ੍ਹ ਮਾਰੇ ਇਲਾਕਿਆਂ ਵਿੱਚ ਬਣਨਗੇ ਰੀਚਾਰਜ ਖੂਹ: ਡਾ. ਬਲਬੀਰ ਸਿੰਘ

06:50 AM Jul 05, 2024 IST
ਸਿਹਤ ਮੰਤਰੀ ਡਾ. ਬਲਵੀਰ ਸਿੰਘ ਦੀ ਜਵਾਬਤਲਬੀ ਕਰਦੇ ਹੋਏ ਲੋਕ।

ਗੁਰਨਾਮ ਸਿੰਘ ਅਕੀਦਾ
ਪਟਿਆਲਾ, 4 ਜੁਲਾਈ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬ ਦੇ ਹੜ੍ਹ ਮਾਰੇ ਖੇਤਰਾਂ ਵਿੱਚ ਹੜ੍ਹਾਂ ਦੇ ਪਾਣੀ ਨੂੰ ਸਾਂਭਣ ਲਈ ਸਰਕਾਰ ਸੈਂਕੜੇ ‘ਰੀਚਾਰਜ ਖੂਹ’ ਲਗਾਏਗੀ, ਇਸ ਦੇ ਨਾਲ ਹੀ ਜਿੱਥੇ ਵੀ ਥਾਂ ਮਿਲੀ ਉੱਥੇ ਹੀ ਛੋਟੀਆਂ ਛੋਟੀਆਂ ਝੀਲਾਂ ਵੀ ਬਣਾਈਆਂ ਜਾਣਗੀਆਂ ਤਾਂ ਜੋ ਲੋਕਾਂ ਨੂੰ ਹੜ੍ਹਾਂ ਤੋਂ ਬਚਾਇਆ ਜਾ ਸਕੇ ਅਤੇ ਜ਼ਮੀਨੀ ਪਾਣੀ ਦਾ ਪੱਧਰ ਹੇਠਾਂ ਜਾਣ ਤੋਂ ਰੋਕਿਆ ਜਾ ਸਕੇ। ਡਾ. ਬਲਬੀਰ ਸਿੰਘ ਅੱਜ ਇੱਥੇ ਪਟਿਆਲਾ ਨਦੀ ਵਿੱਚ ਚੱਲ ਰਹੇ ਸਫ਼ਾਈ ਕਾਰਜਾਂ ਨੂੰ ਦੇਖਣ ਲਈ ਆਏ ਸਨ, ਉਨ੍ਹਾਂ ਦੇ ਨਾਲ ਪਟਿਆਲਾ ਦੇ ਡੀਸੀ ਸ਼ੌਕਤ ਅਹਿਮਦ ਪਰੇ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।
ਮੌਕੇ ’ਤੇ ਲੋਕਾਂ ਨੇ ਡਾ. ਬਲਬੀਰ ਸਿੰਘ ਨੂੰ ਖਰੀਆਂ ਖਰੀਆਂ ਵੀ ਸੁਣਾਈਆਂ। ਲੋਕਾਂ ਦਾ ਕਹਿਣਾ ਸੀ ਕਿ ਨਦੀ ਦੀ ਸਫ਼ਾਈ ਦਾ ਕੰਮ ਅੱਜ ਤੋਂ ਤਿੰਨ ਮਹੀਨੇ ਪਹਿਲਾਂ ਸ਼ੁਰੂ ਹੋਣਾ ਚਾਹੀਦਾ ਸੀ ਪਰ ਅੱਜ ਇਹ ਕਾਰਜ ਸ਼ੁਰੂ ਕਰਕੇ ਕਾਫ਼ੀ ਦੇਰ ਕਰ ਦਿੱਤੀ ਗਈ ਹੈ। ਇੱਥੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਦੇ ਲੋਕਾਂ ਨੂੰ ਹੜ੍ਹਾਂ ਤੋਂ ਕੋਈ ਖ਼ਤਰਾ ਨਹੀਂ ਹੈ ਕਿਉਂਕਿ ਪੂਰੇ ਪ੍ਰਬੰਧ ਕਰ ਲਏ ਗਏ ਹਨ।
ਉਨ੍ਹਾਂ ਕਿਹਾ ਕਿ ਪਟਿਆਲਾ ਕੀ ਰਾਓ ਨਦੀ ਤੋਂ ਪਟਿਆਲਾ ਨੂੰ ਬਚਾਉਣ ਲਈ ਉਹ ਥਾਂ ਥਾਂ ‘ਰੀਚਾਰਜ ਖੂਹ’ ਲਗਾਉਣਗੇ। ਇਹ ਸਕੀਮ ਪੂਰੇ ਪੰਜਾਬ ਵਿਚ ਲਾਗੂ ਕੀਤੀ ਜਾਵੇਗੀ, ਥਾਂ ਥਾਂ ’ਤੇ ਝੀਲਾਂ ਵੀ ਬਣਾਈਆਂ ਜਾਣਗੀਆਂ।
ਉਨ੍ਹਾਂ ਦਾਅਵਾ ਕੀਤਾ ਕਿ ਹੁਣ ਪਟਿਆਲਾ ਦੇ ਲੋਕਾਂ ਨੂੰ ਹੜ੍ਹਾਂ ਦੀ ਕਦੇ ਵੀ ਮਾਰ ਨਹੀਂ ਝੱਲਣੀ ਪਵੇਗੀ। ਲੋਕਾਂ ਨੂੰ ਭੋਰਾ ਵੀ ਡਰ ਵਿੱਚ ਨਹੀਂ ਰਹਿਣਾ ਚਾਹੀਦਾ ਕਿਉਂਕਿ ਪੰਜਾਬ ਸਰਕਾਰ ਉਨ੍ਹਾਂ ਨਾਲ ਹੈ।

Advertisement

Advertisement