ਹਰਿਆਣਾ ਵਿਧਾਨ ਸਭਾ ਭੰਗ ਕਰਨ ਦੀ ਸਿਫਾਰਸ਼
06:44 AM Sep 12, 2024 IST
ਚੰਡੀਗੜ੍ਹ (ਟਨਸ):
Advertisement
ਹਰਿਆਣਾ ’ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਸਰਕਾਰ ਨੇ ਅੱਜ ਵਿਧਾਨ ਸਭਾ ਭੰਗ ਕਰਨ ਦੀ ਸਿਫਾਰਸ਼ ਕੀਤੀ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹੰਗਾਮੀ ਹਾਲਤ ਵਿੱਚ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਜਿਸ ਵਿੱਚ ਵਿਧਾਨ ਸਭਾ ਭੰਗ ਕਰਨ ਦੀ ਸਿਫਾਰਸ਼ ਕੀਤੀ ਗਈ। ਮੁੱਖ ਮੰਤਰੀ ਹੁਣ ਭਲਕੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨਾਲ ਮੁਲਾਕਾਤ ਕਰਕੇ ਮੰਤਰੀ ਮੰਡਲ ਦੇ ਫ਼ੈਸਲੇ ਦੀ ਜਾਣਕਾਰੀ ਦੇਣਗੇ। ਇਸ ਮਗਰੋਂ ਰਾਜਪਾਲ ਵਿਧਾਨ ਸਭਾ ਭੰਗ ਕਰਨ ਦੀ ਸਿਫਾਰਸ਼ ਮਨਜ਼ੂਰ ਕਰ ਸਕਦੇ ਹਨ। ਕੈਬਨਿਟ ਦੀ ਮੀਟਿੰਗ ਵਿੱਚ ਕੰਵਰਪਾਲ ਗੁੱਜਰ, ਡਾ. ਕਮਲ ਗੁਪਤਾ, ਬਨਵਾਰੀ ਲਾਲ, ਸੁਭਾਸ਼ ਸੁਧਾ ਹਾਜ਼ਰ ਸਨ। ਹਰਿਆਣਾ ਵਿਧਾਨ ਸਭਾ ਲਈ ਪੰਜ ਅਕਤੂਬਰ ਨੂੰ ਵੋਟਾਂ ਪੈਣਗੀਆਂ ਤੇ ਨਤੀਜਿਆਂ ਦਾ ਐਲਾਨ 8 ਅਕਤੂਬਰ ਨੂੰ ਕੀਤਾ ਜਾਣਾ ਹੈ।
Advertisement
Advertisement