ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤਿਲੰਗਾਨਾ ਤੇ ਕੇਰਲ ਹਾਈ ਕੋਰਟਾਂ ਦੇ ਚੀਫ ਜਸਟਿਸਾਂ ਨੂੰ ਸੁਪਰੀਮ ਕੋਰਟ ਦੇ ਜੱਜਾਂ ਵਜੋਂ ਤਰੱਕੀ ਦੇਣ ਦੀ ਸਿਫਾਰਿਸ਼

06:35 AM Jul 06, 2023 IST

ਨਵੀਂ ਦਿੱਲੀ, 5 ਜੁਲਾਈ
ਚੀਫ ਜਸਟਿਸ ਡੀ. ਵਾਈ. ਚੰਦਰਚੂੜ ਦੀ ਅਗਵਾਈ ਵਾਲੇ ਸੁਪਰੀਮ ਕੋਰਟ ਕੌਲਿਜੀਅਮ ਨੇ ਤਿਲੰਗਾਨਾ ਹਾਈ ਕੋਰਟ ਦੇ ਚੀਫ ਜਸਟਿਸ ਉੱਜਲ ਭੂਯਨ ਤੇ ਕੇਰਲ ਹਾਈ ਕੋਰਟ ਦੇ ਚੀਫ ਜਸਟਿਸ ਐੱਸ. ਵੈਂਕਟਨਰਾਇਣਾ ਭੱਟੀ ਨੂੰ ਸੁਪਰੀਮ ਕੋਰਟ ਦੇ ਜੱਜਾਂ ਵਜੋਂ ਤਰੱਕੀ ਦੇਣ ਲਈ ਕੇਂਦਰ ਸਰਕਾਰ ਨੂੰ ਸਿਫਾਰਿਸ਼ ਕੀਤੀ ਹੈ। ਮੁੜ ਗਠਿਤ ਕੀਤੇ ਗਏ ਇਸ ਕੌਲਿਜੀਅਮ ਵਿੱਚ ਜਸਟਿਸ ਸੰਜੈ ਕਿਸ਼ਨ ਕੌਲ, ਜਸਟਿਸ ਸੰਜੀਵ ਖੰਨਾ, ਜਸਟਿਸ ਬੀ.ਆਰ. ਗਵੲੀ ਤੇ ਜਸਟਿਸ ਸੂਰਿਆ ਕਾਂਤ ਸ਼ਾਮਲ ਹਨ ਜਿਨ੍ਹਾਂ ਨੇ ਅੱਜ ਮੀਟਿੰਗ ਦੌਰਾਨ ਤਿਲੰਗਾਨਾ ਤੇ ਕੇਰਲ ਹਾਈ ਕੋਰਟਾਂ ਦੇ ਚੀਫ ਜਸਟਿਸਾਂ ਨੂੰ ਸੁਪਰੀਮ ਕੋਰਟ ਦੇ ਜੱਜਾਂ ਵਜੋਂ ਨਿਯੁਕਤੀ ਦੀ ਸਿਫਾਰਿਸ਼ ਬਾਰੇ ਫੈਸਲਾ ਲਿਆ। ਕੌਲਿਜੀਅਮ ਵਿੱਚ ਜਸਟਿਸ ਗਵਈ ਤੇ ਜਸਟਿਸ ਕਾਂਤ ਨਵੇਂ ਸ਼ਾਮਲ ਕੀਤੇ ਗਏ ਹਨ। ਕਾਬਿਲੇਗੌਰ ਹੈ ਕਿ ਸੁਪਰੀਮ ਕੋਰਟ ਵਿੱਚ ਜੱਜਾਂ ਦੀ ਮਨਜ਼ੂਰਸ਼ੁਦਾ 34 ਅਸਾਮੀਆਂ ਹਨ ਤੇ ਮੌਜੂਦਾ ਸਮੇਂ 31 ਜੱਜ ਸੇਵਾਵਾਂ ਨਿਭਾਅ ਰਹੇ ਹਨ ਅਤੇ ਤਿੰਨ ਜੱਜ ਬੀਤੇ ਮਹੀਨੇ ਸੇਵਾਮੁਕਤ ਹੋਏ ਸਨ। ਇਨ੍ਹਾਂ ਤਿੰਨ ਅਸਾਮੀਆਂ ਨੂੰ ਭਰਨ ਲਈ ਕੌਲਿਜੀਅਮ ਨੇ ਹਾਈ ਕੋਰਟਾਂ ਦੇ ਚੀਫ ਜਸਟਿਸਾਂ ਤੇ ਸੀਨੀਅਰ ਜੱਜਾਂ ਦੇ ਨਾਵਾਂ ਬਾਰੇ ਚਰਚਾ ਕੀਤੀ ਤੇ ਫਿਲਹਾਲ ਦੋ ਚੀਫ ਜਸਟਿਸਾਂ ਦੀ ਸੁਪਰੀਮ ਕੋਰਟ ’ਚ ਜੱਜਾਂ ਵਜੋਂ ਨਿਯੁਕਤੀ ਲਈ ਸਿਫਾਰਿਸ਼ ਕੀਤੀ ਹੈ। -ਪੀਟੀਆਈ

Advertisement

Advertisement
Tags :
ਸਿਫਾਰਿਸ਼ਸੁਪਰੀਮਕੇਰਲ:ਕੋਰਟਕੋਰਟਾਂਜਸਟਿਸਾਂਜੱਜਾਂਤਰੱਕੀਤਿਲੰਗਾਨਾਵਜੋਂ
Advertisement