ਮਾਤਾ ਮਨਸਾ ਦੇਵੀ ਮੰਦਰ ਬੋਰਡ ਦਾ ਪੁਨਰ ਗਠਨ
08:53 AM Jul 19, 2023 IST
ਪੰਚਕੂਲਾ: ਹਰਿਆਣਾ ਦੇ ਰਾਜਪਾਲ ਨੇ ਸ੍ਰੀ ਮਾਤਾ ਮਨਸਾ ਦੇਵੀ ਸ਼ਰਾਇਨ ਐਕਟ-1991 ਦੀ ਧਾਰਾ 4 ਤਹਿਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਸ੍ਰੀ ਮਾਤਾ ਮਨਸਾ ਦੇਵੀ ਸ਼ਰਾਇਨ ਬੋਰਡ ਪੰਚਕੂਲਾ ਦਾ ਮੁੜ ਗਠਨ ਕੀਤਾ ਹੈ। ਹਰਿਆਣਾ ਦੇ ਮੁੱਖ ਮੰਤਰੀ ਇਸ ਬੋਰਡ ਦੇ ਚੇਅਰਮੈਨ ਅਤੇ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਉਪ ਚੇਅਰਮੈਨ ਅਤੇ ਮੁੱਖ ਸਕੱਤਰ ਤੇ ਸ਼ਹਿਰੀ ਸਥਾਨਕ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਇਸ ਦੇ ਮੈਂਬਰ ਹੋਣਗੇ। ਸ੍ਰੀ ਮਾਤਾ ਮਨਸਾ ਦੇਵੀ ਸ਼ਰਾਇਨ ਬੋਰਡ, ਪੰਚਕੂਲਾ ਦੇ ਡਿਪਟੀ ਕਮਿਸ਼ਨਰ ਅਤੇ ਮੁੱਖ ਪ੍ਰਸਾਸ਼ਕ ਮੈਂਬਰ ਸਕੱਤਰ ਹੋਣਗੇ। ਇਸੇ ਤਰ੍ਹਾ ਗੈਰ ਸਰਕਾਰੀ ਮੈਂਬਰਾਂ ਵਿੱਚ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ, ਲਤਿਕਾ ਸ਼ਰਮਾ, ਬੰਤੋ ਕਟਾਰੀਆ, ਪੰਚਕੂਲਾ ਦੇ ਮੇਅਰ ਕੁਲਭੂਸ਼ਣ ਗੋਇਲ, ਪੰਚਕੂਲਾ ਚੈਂਬਰ ਆਫ ਕਾਮਰਸ ਐਂਡ ਇੰਡਸਟਰੀਜ ਦੇ ਚੇਅਰਮੈਨ ਅਰੁਣ ਗਰੋਵਰ ਅਤੇ ਹਰੀ ਚੰਦ ਗੁਪਤਾ ਹਨ। ਸਹਿਯੋਗ ਮੈਂਬਰਾਂ ਵਿੱਚ ਵਿਸ਼ਾਲ ਸੇਠ ਅਤੇ ਇਸ਼ਵਰ ਜਿੰਦਲ ਨੂੰ ਸ਼ਾਮਲ ਕੀਤਾ ਗਿਆ ਹੈ। -ਪੱਤਰ ਪ੍ਰੇਰਕ
Advertisement
Advertisement