ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਰਕਾਰ ਵੱਲੋਂ ਨੀਤੀ ਆਯੋਗ ਦਾ ਮੁੜ ਗਠਨ

11:29 PM Jul 16, 2024 IST

ਨਵੀਂ ਦਿੱਲੀ, 16 ਜੁਲਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐੱਨਡੀਏ ਸਰਕਾਰ ਨੇ ਅੱਜ ਨੀਤੀ ਆਯੋਗ ਦਾ ਮੁੜ ਗਠਨ ਕੀਤਾ ਹੈ। ਆਯੋਗ ਦਾ ਮੁੜ ਗਠਨ ਕੇਂਦਰੀ ਵਜ਼ਾਰਤ ’ਚ ਤਬਦੀਲੀ ਕਰਕੇ ਕੀਤਾ ਗਿਆ ਹੈ। ਇਹ ਜਾਣਕਾਰੀ ਰਾਸ਼ਟਰਪਤੀ ਭਵਨ ਵੱਲੋਂ ਜਾਰੀ ਨੋਟੀਫਿਕੇਸ਼ਨ ’ਚ ਦਿੱਤੀ ਗਈ। ਨੋਟੀਫਿਕੇਸ਼ਨ ਮੁਤਾਬਕ ਪ੍ਰਧਾਨ ਮੰਤਰੀ ਆਯੋਗ ਦੇ ਚੇਅਰਮੈਨ ਬਣੇ ਰਹਿਣਗੇ ਅਤੇ ਇਸ ਦੇ ਉਪ ਚੇਅਰਮੈਨ ਬਾਕੀ ਪੂਰੇ ਸਮੇਂ ਦੇ ਮੈਂਬਰਾਂ ਦੀ ਅਸਾਮੀ ’ਚ ਕੋਈ ਤਬਦੀਲੀ ਨਹੀਂ ਕੀਤੀ ਗਈ। ਮੋਦੀ ਸਰਕਾਰ ਦੀ ਨਵੀਂ ਕੈਬਨਿਟ ’ਚ ਸ਼ਾਮਲ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਜਗਤ ਪ੍ਰਕਾਸ਼ ਨੱਢਾ ਅਤੇ ਭਾਰੀ ਉਦਯੋਗ ਮੰਤਰੀ ਐੱਚ.ਡੀ. ਕੁਮਾਰਸਵਾਮੀ ਆਯੋਗ ਦੇ ਨਵੇਂ ਮੈਂਬਰ ਬਣਾਏ ਗਏ ਹਨ। -ਪੀਟੀਆਈ

Advertisement

Advertisement
Advertisement