For the best experience, open
https://m.punjabitribuneonline.com
on your mobile browser.
Advertisement

ਅਕਾਲੀ ਸਰਕਾਰ ਸਮੇਂ ਰਿਕਾਰਡ ਤੋੜ ਵਿਕਾਸ ਹੋਇਆ: ਗੁਰੂ

11:35 AM Apr 21, 2024 IST
ਅਕਾਲੀ ਸਰਕਾਰ ਸਮੇਂ ਰਿਕਾਰਡ ਤੋੜ ਵਿਕਾਸ ਹੋਇਆ  ਗੁਰੂ
ਬਿਕਰਮਜੀਤ ਸਿੰਘ ਖਾਲਸਾ ਦਾ ਪਿੰਡ ਰਿਆ ਵਿੱਚ ਸਵਾਗਤ ਕਰਦੇ ਹੋਏ ਪਤਵੰਤੇ। -ਫੋਟੋ: ਜਗਜੀਤ ਕੁਮਾਰ
Advertisement

ਨਿੱਜੀ ਪੱਤਰ ਪ੍ਰੇਰਕ
ਖਮਾਣੋਂ, 20 ਅਪਰੈਲ
ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਵੱਲੋਂ ਅੱਜ ਬਲਾਕ ਖਮਾਣੋਂ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਵਿੱਚ ਕੀਤੀਆਂ ਚੋਣ ਮੀਟਿੰਗਾਂ ਕੀਤੀਆਂ ਗਈਆਂ। ਪਿੰਡ ਰਿਆ ਵਿੱਚ ਜਥੇਦਾਰ ਅਵਤਾਰ ਸਿੰਘ ਰਿਆ ਸਾਬਕਾ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਬਿਕਰਮਜੀਤ ਸਿੰਘ ਖਾਲਸਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸਰਕਾਰ ਬਣਾਈ। ਹਲਕਾ ਬਸੀ ਪਠਾਣਾ ਦੇ ਮੁੱਖ ਸੇਵਾਦਾਰ ਦਰਬਾਰਾ ਸਿੰਘ ਗੁਰੂ ਨੇ ਕਿਹਾ ਕਿ ਪੰਜਾਬ ਦੇ ਲੋਕ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਨੂੰ ਮੂੰਹ ਨਹੀਂ ਲਾਉਣਗੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਆਪਣੀ ਵੋਟ ਦੇਣਗੇ ਕਿਉਂਕਿ ਅਕਾਲੀ ਸਰਕਾਰ ਸਮੇਂ ਪੰਜਾਬ ਦਾ ਰਿਕਾਰਡ ਤੋੜ ਵਿਕਾਸ ਕੀਤਾ ਗਿਆ। ਇਸ ਮੌਕੇ ਡਾ. ਜਗਦੀਪ ਸਿੰਘ ਰਾਣਾ, ਜਸਮੇਰ ਸਿੰਘ ਬਡਲਾ ਗੁਰਦੀਪ ਸਿੰਘ ਘੁਮਾਣ, ਮਨਪ੍ਰੀਤ ਸਿੰਘ ਮਾਂਪੀ, ਬਲਜਿੰਦਰ ਸਿੰਘ ਬੌੜ, ਰਾਜਵੰਤ ਸਿੰਘ ਰਾਜੂ, ਹਰਚੰਦ ਸਿੰਘ ਮੀਰਪੁਰ, ਦਵਿੰਦਰ ਸਿੰਘ, ਪਿਆਰਾ ਸਿੰਘ ਮਾਨਪੁਰ ਅਤੇ ਹਰਚੰਦ ਸਿੰਘ ਖੰਟ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×