For the best experience, open
https://m.punjabitribuneonline.com
on your mobile browser.
Advertisement

ਲੇਟਰਲ ਐਂਟਰੀ ਰਾਹੀਂ ਭਰਤੀ ਦਾ ਮਾਮਲਾ: ਭਾਜਪਾ ਸੰਵਿਧਾਨ ਤਬਾਹ ਕਰਨ ਤੇ ਰਾਖਵਾਂਕਰਨ ਖਤਮ ਕਰਨ ’ਤੇ ਤੁਲੀ ਹੋਈ ਹੈ: ਰਾਹੁਲ

12:26 PM Aug 19, 2024 IST
ਲੇਟਰਲ ਐਂਟਰੀ ਰਾਹੀਂ ਭਰਤੀ ਦਾ ਮਾਮਲਾ  ਭਾਜਪਾ ਸੰਵਿਧਾਨ ਤਬਾਹ ਕਰਨ ਤੇ ਰਾਖਵਾਂਕਰਨ ਖਤਮ ਕਰਨ ’ਤੇ ਤੁਲੀ ਹੋਈ ਹੈ  ਰਾਹੁਲ
Advertisement

ਨਵੀਂ ਦਿੱਲੀ, 19 ਅਗਸਤ
ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਅੱਜ ਲੇਟਰਲ ਐਂਟਰੀ ਰਾਹੀਂ ਲੋਕ ਸੇਵਕਾਂ ਦੀ ਭਰਤੀ ਕਾਰਨ ਭਾਜਪਾ 'ਤੇ ਨਿਸ਼ਾਨਾ ਸਾਧਿਆ ਅਤੇ ਦੋਸ਼ ਲਾਇਆ ਕਿ ਭਾਜਪਾ ਦਾ ਰਾਮ ਰਾਜ ਦਾ ਵਿਗੜਿਆ ਰੂਪ ਸੰਵਿਧਾਨ ਨੂੰ ਤਬਾਹ ਕਰਨਾ ਚਾਹੁੰਦਾ ਹੈ ਤੇ ਉਹ ਬਹੁਜਨਾਂ ਦਾ ਰਾਖਵਾਂਕਰਨ ਖੋਹਣਾ ਚਾਹੁੰਦੀ ਹੈ। ਸਾਬਕਾ ਕਾਂਗਰਸ ਪ੍ਰਧਾਨ ਨੇ ਐਤਵਾਰ ਨੂੰ ਦੋਸ਼ ਲਾਇਆ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਘ ਲੋਕ ਸੇਵਾ ਕਮਿਸ਼ਨ (ਯੂਪੀਐੱਸਸੀ) ਦੀ ਬਜਾਏ ਰਾਸ਼ਟਰੀ ਸੋਇਮਸੇਵਕ ਸੰਘ (ਆਰਐੱਸਐੱਸ) ਰਾਹੀਂ ਜਨਤਕ ਸੇਵਕਾਂ ਦੀ ਭਰਤੀ ਕਰਕੇ ਸੰਵਿਧਾਨ 'ਤੇ ਹਮਲਾ ਕਰ ਰਹੇ ਹਨ। ਕੇਂਦਰ ਸਰਕਾਰ ਨੇ ਲੇਟਰਲ ਐਂਟਰੀ ਰਾਹੀਂ ਵੱਖ-ਵੱਖ ਕੇਂਦਰੀ ਮੰਤਰਾਲਿਆਂ ਵਿੱਚ ਸੰਯੁਕਤ ਸਕੱਤਰ, ਡਾਇਰੈਕਟਰ ਅਤੇ ਡਿਪਟੀ ਸਕੱਤਰ ਵਰਗੇ ਅਹਿਮ ਅਹੁਦਿਆਂ 'ਤੇ 45 ਮਾਹਿਰਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ। ਆਮ ਤੌਰ 'ਤੇ ਆਲ ਇੰਡੀਆ ਸਰਵਿਸਿਜ਼- ਇੰਡੀਅਨ ਐਡਮਿਨਿਸਟਰੇਟਿਵ ਸਰਵਿਸ (ਆਈਏਐੱਸ), ਇੰਡੀਅਨ ਪੁਲੀਸ ਸਰਵਿਸ (ਆਈਪੀਐੱਸ) ਅਤੇ ਇੰਡੀਅਨ ਫਾਰੈਸਟ ਸਰਵਿਸ (ਆਈਐੱਫਓਐਸ) ਅਤੇ ਹੋਰ 'ਗਰੁੱਪ ਏ' ਸੇਵਾਵਾਂ ਦੇ ਅਧਿਕਾਰੀ ਅਜਿਹੀਆਂ ਪੋਸਟਾਂ 'ਤੇ ਤਾਇਨਾਤ ਹੁੰਦੇ ਹਨ।

Advertisement

Advertisement
Advertisement
Author Image

Advertisement