ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਰਤੀ ਮਾਮਲਾ: ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪੰਜ ਸਿੰਘ ਸਾਹਿਬਾਨਾਂ ਦੀ ਮੰਗਲਵਾਰ ਨੂੰ ਬੈਠਕ ਸੱਦੀ

08:58 PM Apr 07, 2025 IST
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਾਈਲ ਫੋਟੋ।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 7 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਭਲਕੇ ਮੰਗਲਵਾਰ ਨੂੰ ਇੱਥੇ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਕੀਤੀ ਜਾਵੇਗੀ। ਉਧਰ ਸ਼੍ਰੋਮਣੀ ਅਕਾਲੀ ਦਲ ਨੇ ਵੀ ਆਪਣੀ ਵਰਕਿੰਗ ਕਮੇਟੀ ਦੀ ਮੀਟਿੰਗ ਭਲਕੇ ਬਾਅਦ ਦੁਪਹਿਰ ਚੰਡੀਗੜ੍ਹ ਸਥਿਤ ਦਫਤਰ ਵਿਚ ਸੱਦੀ ਹੈ।

Advertisement

ਅਕਾਲ ਤਖ਼ਤ ਦੇ ਸਕੱਤਰੇਤ ਇੰਚਾਰਜ ਵੱਲੋਂ ਜਾਰੀ ਕੀਤੀ ਗਈ ਸੂਚਨਾ ਮੁਤਾਬਕ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਸਬੰਧੀ, ਪੰਥਕ, ਧਾਰਮਿਕ ਤੇ ਸਮਾਜਿਕ ਮਾਮਲਿਆਂ ਉੱਤੇ ਵਿਚਾਰਾਂ ਕਰਨ ਲਈ 8 ਅਪਰੈਲ ਨੂੰ ਸਵੇਰੇ 9:30 ਵਜੇ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦੀ ਹੈ। ਭਾਵੇਂ ਇਸ ਮੀਟਿੰਗ ਸਬੰਧੀ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ ਪਰ ਸੂਤਰਾਂ ਮੁਤਾਬਕ ਪੰਥਕ ਮਾਮਲਿਆਂ ਤਹਿਤ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਮਾਮਲੇ ’ਤੇ ਵੀ ਵਿਚਾਰ ਹੋ ਸਕਦੀ ਹੈ।

ਮੀਟਿੰਗ ਵਿੱਚ ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਨ ਦੇ ਮਾਮਲੇ ਤੋਂ ਇਲਾਵਾ ਹੋਰ ਪੰਥਕ ਮੁੱਦੇ ਵਿਚਾਰੇ ਜਾਣਗੇ। ਦੱਸਣਯੋਗ ਹੈ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਦੀ ਫਸੀਲ ਤੋਂ ਬਣਾਈ ਗਈ 7 ਮੈਂਬਰੀ ਕਮੇਟੀ ਵਿੱਚੋਂ ਪੰਜ ਮੈਂਬਰੀ ਕਮੇਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਮੁਹਿੰਮ ਚਲਾਈ ਜਾ ਰਹੀ ਹੈ। ਭਰਤੀ ਕਮੇਟੀ ਦੇ ਦੋ ਮੈਂਬਰ ਇਸ ਤੋਂ ਅਸਤੀਫਾ ਦੇ ਚੁੱਕੇ ਹਨ।

Advertisement

ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੀ ਭਰਤੀ ਮੁਹਿੰਮ ਮੁਕੰਮਲ ਕੀਤੀ ਜਾ ਚੁੱਕੀ ਹੈ ਅਤੇ ਜਲਦੀ ਹੀ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਕੀਤੀ ਜਾ ਰਹੀ ਹੈ। ਦੋਵਾਂ ਧਿਰਾਂ ਵੱਲੋਂ ਕੀਤੀ ਜਾ ਰਹੀ ਭਰਤੀ ਪ੍ਰਕਿਰਿਆ ਨੂੰ ਲੈ ਕੇ ਆਮ ਸੰਗਤ ਵਿੱਚ ਦੁਚਿੱਤੀ ਬਣੀ ਹੋਈ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਰਕਿੰਗ ਕਮੇਟੀ ਦੀ ਇੱਕ ਅਹਿਮ ਮੀਟਿੰਗ ਭਲਕੇ 8 ਅਪਰੈਲ ਨੂੰ 2 ਵਜੇ ਜਥੇਬੰਦੀ ਦੇ ਚੰਡੀਗੜ੍ਹ ਸਥਿਤ ਦਫਤਰ ਵਿੱਚ ਸੱਦੀ ਗਈ ਹੈ। ਇਹ ਮੀਟਿੰਗ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਵੇਗੀ, ਜਿਸ ਵਿੱਚ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਵਾਸਤੇ ਡੈਲੀਗੇਟ ਇਜਲਾਸ ਦੀ ਤਰੀਕ ਤੈਅ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੀ ਭਰਤੀ ਮੁਹਿੰਮ ਮੁਕੰਮਲ ਕੀਤੀ ਜਾ ਚੁੱਕੀ ਹੈ ਅਤੇ ਕਰੀਬ 27 ਲੱਖ ਮੈਂਬਰ ਬਣਾਏ ਗਏ ਹਨ। ਇਨ੍ਹਾਂ ਵਿੱਚੋਂ 525 ਡੈਲੀਗੇਟ ਹੋਣਗੇ, ਜਿਨ੍ਹਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਕੀਤੀ ਜਾਵੇਗੀ। ਇਨ੍ਹਾਂ ਡੈਲੀਗੇਟਾਂ ਵਿੱਚ 468 ਡੈਲੀਗੇਟ ਪੰਜਾਬ ਤੋਂ ਹਨ ਜਦੋਂ ਕਿ ਬਾਕੀ ਡੈਲੀਗੇਟ ਹੋਰਨਾ ਸੂਬਿਆਂ ਤੋਂ ਹਨ।

Advertisement