For the best experience, open
https://m.punjabitribuneonline.com
on your mobile browser.
Advertisement

500 ਡਾਕਟਰਾਂ ਦੀ ਭਰਤੀ ਜਲਦੀ: ਡਾ. ਬਲਬੀਰ

08:33 AM Jul 12, 2024 IST
500 ਡਾਕਟਰਾਂ ਦੀ ਭਰਤੀ ਜਲਦੀ  ਡਾ  ਬਲਬੀਰ
ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕਰਦੇ ਹੋਏ ਸਿਹਤ ਮੰਤਰੀ ਡਾ.ਬਲਬੀਰ ਸਿੰਘ।
Advertisement

ਡਾ. ਹਿਮਾਂਸ਼ੂ ਸੂਦ
ਫ਼ਤਹਿਗੜ੍ਹ ਸਾਹਿਬ, 11 ਜੁਲਾਈ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿਹਤ ਖੇਤਰ ਦੀ ਬਿਹਤਰੀ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ, ਜਿਸ ਤਹਿਤ ਜਲਦ 500 ਡਾਕਟਰਾਂ ਦੀ ਭਰਤੀ ਕੀਤੀ ਜਾਵੇਗੀ ਅਤੇ 950 ਨਰਸਾਂ ਨੂੰ ਮੁੱਖ ਮੰਤਰੀ ਵੱਲੋਂ ਜਲਦ ਨਿਯੁਕਤੀ ਪੱਤਰ ਸੌਂਪੇ ਜਾਣਗੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਜ਼ਿਲ੍ਹਾ ਕੰਪਲੈਕਸ ’ਚ ਵੈਕਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਲਈ ਕੀਤੇ ਪ੍ਰਬੰਧਾਂ ਦੀ ਸਮੀਖਿਆ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਚਲਾਏ ਜਾ ਰਹੇ 829 ਆਮ ਆਦਮੀ ਕਲੀਨਿਕਾਂ ਵਿੱਚ ਹੁਣ ਤੱਕ ਕਰੀਬ 1.5 ਕਰੋੜ ਲੋਕ ਆਪਣਾ ਇਲਾਜ ਮੁਫ਼ਤ ਕਰਵਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਨਸ਼ਾ ਛਡਾਓ ਮੁੜ ਵਸੇਬਾ ਕੇਦਰਾਂ ਰਾਹੀਂ ਅਹਿਮ ਭੂਮਿਕਾ ਨਿਭਾ ਰਹੀ ਹੈ ਅਤੇ ਨਸ਼ਾ ਛੱਡਣ ਵਾਲਿਆਂ ਨੂੰ ਹੁਨਰ ਸਿਖਾ ਕੇ ਰੁਜ਼ਗਾਰ ਸ਼ੁਰੂ ਕਰਵਾਏ ਜਾਣਗੇ। ਇਸ ਤੋਂ ਪਹਿਲਾਂ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਹੁਣ ਤੱਕ ਸਾਹਮਣੇ ਆਏ ਡੇਂਗੂ ਦੇ ਕੇਸਾਂ ਦੀ ਸਮੀਖਿਆ ਕੀਤੀ ਅਤੇ ਤਰਜੀਹੀ ਆਧਾਰ ’ਤੇ ਫੌਗਿੰਗ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਵੈਕਟਰ ਬੌਰਨ ਬਿਮਾਰੀ ਦੀ ਰੋਕਥਾਮ ਲਈ ਪਾਣੀ ਦੇ ਸੈਂਪਲਾਂ ਦੀ ਲਗਾਤਾਰ ਟੈਸਟਿੰਗ ਅਤੇ ਕਲੋਰੀਨੇਸ਼ਨ ’ਤੇ ਜ਼ੋਰ ਦਿਤਾ। ਉਨ੍ਹਾਂ ਡੇਂਗੂ ਦੇ ਲਾਰਵੇ ਦੀ ਪਛਾਣ ਲਈ ਸਿੱਖਿਆ ਵਿਭਾਗ ਦੇ ਸਹਿਯੋਗ ਲੈਣ ਦੀ ਗੱਲ ਆਖਦੇ ਹੋਏ ਲਾਰਵਾ ਲੱਭਣ ਵਾਲੇ ਵਿਦਿਆਰਥੀਆਂ ਨੂੰ ਪ੍ਰੀਖਿਆ ਵਿਚ ਵਿਸ਼ੇਸ਼ ਅੰਕ ਦੇਣ ਦਾ ਵੀ ਐਲਾਨ ਕੀਤਾ।

Advertisement

Advertisement
Author Image

joginder kumar

View all posts

Advertisement
Advertisement
×