ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਉਪ ਰਜਿਸਟਰਾਰ ਵੱਲੋਂ ਸਹਿਕਾਰੀ ਸਭਾ ਦੇ ਸੇਲਜ਼ਮੈਨ ਦੀ ਭਰਤੀ ਰੱਦ

10:26 AM Sep 25, 2024 IST
ਸ਼ਹਿਣਾ ਵਿਚ ਭਰਤੀ ਰੱਦ ਹੋਣ ਬਾਰੇ ਜਾਣਕਾਰੀ ਦਿੰਦੇ ਹੋਏ ਗੁਰਦੀਪ ਦਾਸ ਅਤੇ ਹੋਰ।

ਪ੍ਰਮੋਦ ਕੁਮਾਰ ਸਿੰਗਲਾ
ਸ਼ਹਿਣਾ, 24 ਸਤੰਬਰ
ਸਹਿਕਾਰੀ ਸਭਾ ਸ਼ਹਿਣਾ ਵਿੱਚ ਪਿਛਲੇ ਦਿਨੀਂ ਹੋਈ ਇੱਕ ਸੇਲਜ਼ਮੈਨ ਦੀ ਭਰਤੀ ਦੌਰਾਨ ਨੇਮਾਂ ਨੂੰ ਅਣਗੌਲਿਆਂ ਕਰਨ ਦੇ ਮਾਮਲੇ ਦੀ ਪੜਤਾਲ ਦੌਰਾਨ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਨੇ ਸੇਲਜ਼ਮੈਨ ਦੀ ਭਰਤੀ ਰੱਦ ਕਰ ਦਿੱਤੀ ਹੈ। ਉਨ੍ਹਾਂ ਤਿੰਨ ਇੰਸਪੈਕਟਰਾਂ ਖ਼ਿਲਾਫ਼ ਵਿਭਾਗੀ ਕਾਰਵਾਈ ਦੀ ਸਿਫਾਰਸ਼ ਵੀ ਕੀਤੀ ਹੈ। ਇਸ ਸਬੰਧੀ ਗੁਰਦੀਪ ਦਾਸ ਬਾਵਾ ਉਪ ਚੇਅਰਮੈਨ ਪੰਚਾਇਤ ਸਮਿਤੀ ਸ਼ਹਿਣਾ ਨੇ ਦੱਸਿਆ ਕਿ ਉਨ੍ਹਾਂ ਨੇ ਮੁੱਖ ਮੰਤਰੀ ਦਫ਼ਤਰ ਨੂੰ ਸ਼ਿਕਾਇਤ ਭੇਜ ਕੇ ਉਕਤ ਭਰਤੀ ਦੀ ਪੜਤਾਲ ਕਰਕੇ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਸੀ ਜਿਸ ’ਤੇ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਨੂੰ ਪੜਤਾਲ ਸੌਂਪੀ ਗਈ ਸੀ। ਸ਼ਿਕਾਇਤ ਦੀ ਪੜਤਾਲ ਦੌਰਾਨ ਸਰਬੇਸ਼ਵਰ ਸਿੰਘ ਮੋਹੀ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਨੇ ਸ਼ਿਕਾਇਤਕਰਤਾ ਅਤੇ ਸੁਸਾਇਟੀ ਦੀ ਕਮੇਟੀ ਦਾ ਪੱਖ ਸੁਣਿਆ ਅਤੇ ਦਿੱਤੇ ਆਪਣੇ ਫੈਸਲੇ ’ਚ ਸੇਲਜ਼ਮੈਨ ਦੀ ਭਰਤੀ ਰੱਦ ਕਰ ਦਿੱਤੀ ਗਈ ਹੈ। ਉਪ ਰਜਿਸਟਰਾਰ ਨੇ ਇਸ ਭਰਤੀ ਪ੍ਰਕਿਰਿਆ ਦੌਰਾਨ ਵਿਭਾਗ ਵੱਲੋਂ ਡਿਊਟੀ ਦੇਣ ਵਾਲੇ ਤਿੰਨ ਇੰਸਪੈਕਟਰਾਂ ਖ਼ਿਲਾਫ਼ ਵਿਭਾਗੀ ਕਾਰਵਾਈ ਦੀ ਸਿਫਾਰਸ਼ ਵੀ ਕੀਤੀ ਹੈ। ਗੁਰਦੀਪ ਦਾਸ ਬਾਵਾ ਨੇ ਕਿਹਾ ਕਿ ਇਹ ਸੱਚ ਦੀ ਜਿੱਤ ਹੋਈ ਹੈ ਅਤੇ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਨੇ ਬਿਲਕੁਲ ਸਹੀ ਫੈਸਲਾ ਸੁਣਾਇਆ ਹੈ। ਉਨ੍ਹਾਂ ਦੱਸਿਆ ਕਿ ਲੰਘੀ 8 ਅਗਸਤ ਨੂੰ ਕੋਆਪਰੇਟਿਵ ਸੁਸਾਇਟੀ ਸ਼ਹਿਣਾ ’ਚ ਇੱਕ ਸੇਲਜ਼ਮੈਨ ਦੀ ਭਰਤੀ ਕੀਤੀ ਗਈ ਸੀ, ਜਿਸ ’ਚ ਨਿਯਮਾਂ ਦੀ ਉਲੰਘਣਾ ਸਬੰਧੀ ਉਨ੍ਹਾਂ ਨੇ ਉੱਚ ਅਧਿਕਾਰੀਆਂ ਸਣੇ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਲਿਖਤੀ ਸ਼ਿਕਾਇਤ ਭੇਜੀ ਸੀ।

Advertisement

Advertisement