ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਯੂਟੀ ਵਿੱਚ ਜੇਬੀਟੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਮੁਲਤਵੀ

06:26 AM Jul 21, 2023 IST

ਟ੍ਰਬਿਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਜੁਲਾਈ
ਯੂਟੀ ਦੇ ਸਿੱਖਿਆ ਵਿਭਾਗ ਨੇ 293 ਜੇਬੀਟੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਮੁਲਤਵੀ ਕਰ ਦਿੱਤੀ ਹੈ। ਇਹ ਪ੍ਰਕਿਰਿਆ ਅੱਜ 20 ਜੁਲਾਈ ਤੋਂ ਸ਼ੁਰੂ ਹੋਣੀ ਸੀ ਪਰ ਕੇਂਦਰੀ ਨਿਯਮਾਂ ’ਚ ਅਸਪੱਸ਼ਟਤਾ ਕਾਰਨ ਇਸ ਨੂੰ ਮੁਲਤਵੀ ਕੀਤਾ ਗਿਆ ਹੈ। ਯੂਟੀ ਦੇ ਸਿੱਖਿਆ ਵਿਭਾਗ ਨੇ ਇਸ ਸਬੰਧੀ 19 ਜੁਲਾਈ ਨੂੰ ਪੱਤਰ ਜਾਰੀ ਕੀਤਾ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਕੁਝ ਪ੍ਰਸ਼ਾਸਨਿਕ ਕਾਰਨਾਂ ਕਰ ਕੇ ਇਹ ਭਰਤੀ ਪ੍ਰਕਿਰਿਆ ਹੁਣ 8 ਅਗਸਤ ਤੋਂ ਸ਼ੁਰੂ ਹੋਵੇਗੀ। ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਜਦ ਤਕ ਕੇਂਦਰੀ ਨਿਯਮ ਲਾਗੂ ਨਹੀਂ ਹੁੰਦੇ ਤਦ ਤਕ ਭਰਤੀ ਪ੍ਰਕਿਰਿਆ ਸ਼ੁਰੂ ਨਹੀਂ ਹੋ ਸਕਦੀ। ਡਾਇਰੈਕਟਰ ਹਰਸੁਹਿੰਦਰ ਪਾਲ ਸਿੰਘ ਬਰਾੜ ਨੇ ਦੱਸਿਆ ਕਿ ਭਰਤੀ ਪ੍ਰਸ਼ਾਸਨਿਕ ਕਾਰਨਾਂ ਕਰ ਕੇ ਮੁਲਤਵੀ ਕੀਤੀ ਗਈ ਹੈ।

Advertisement

Advertisement