ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਸਹਿਰੇ ਤੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਰੈੱਡ ਅਲਰਟ ਜਾਰੀ

08:45 AM Oct 12, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਅਕਤੂਬਰ
ਪੰਜਾਬ ਪੁਲੀਸ ਨੇ ਸੂਬੇ ’ਚ ਦਸਹਿਰਾ ਦੇ ਜਸ਼ਨਾਂ ਅਤੇ ਆਗਾਮੀ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸੂਬੇ ਭਰ ’ਚ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਡਾਇਰੈਕਟਰ ਜਨਰਲ ਆਫ ਪੁਲੀਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਅਲਰਟ ਜਾਰੀ ਕੀਤਾ ਗਿਆ। ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜਲੰਧਰ ਦਾ ਦੌਰਾ ਕਰਦਿਆਂ ਸਪੈਸ਼ਲ ਡੀਜੀਪੀ (ਕਾਨੂੰਨ ਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਕਿਹਾ ਕਿ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਸਮਾਜ ਵਿਰੋਧੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖਣ ਲਈ 600 ਤੋਂ ਵੱਧ ਹਾਈਟੈੱਕ ਨਾਕੇ ਲਗਾਏ ਗਏ ਹਨ। ਅੰਤਰ-ਰਾਜੀ ਤੇ ਅੰਤਰ-ਜ਼ਿਲ੍ਹਾ ਸਰਹੱਦਾਂ ਸੀਲ ਕੀਤੀਆਂ ਗਈਆਂ ਹਨ।

Advertisement

Advertisement