ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਰਲ ਗਰੁੱਪ ਦੀਆਂ 500 ਜਾਇਦਾਦਾਂ ਦੀ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ

10:31 AM Jul 01, 2023 IST
ਮੁਹਾਲੀ ਖੇਤਰ ਵਿੱਚ ਪਰਲ ਗਰੁੱਪ ਦੀਆਂ ਜਾਇਦਾਦਾਂ ’ਤੇ ਲਾਏ ਮਨਾਹੀ ਵਾਲੇ ਹੋਰਡਿੰਗ ਤੇ ਸੂਚਨਾ ਬੋਰਡ।

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 30 ਜੂਨ
ਪਰਲ ਗਰੁੱਪ ਦੀ ਮਾਲਕੀ ਵਾਲੀਆਂ ਜ਼ਮੀਨਾਂ ਦੀ ਸ਼ਨਾਖ਼ਤ ਕਰ ਕੇ ਉਨ੍ਹਾਂ ਦੀ ਖਰੀਦ/ਵੇਚ/ਤਬਾਦਲੇ ਨੂੰ ਅਸਰਦਾਰ ਢੰਗ ਨਾਲ ਰੋਕਣ ਲਈ ਮੁਹਾਲੀ ਪ੍ਰਸ਼ਾਸਨ ਨੇ ਪਰਲ ਗਰੁੱਪ ਨਾਲ ਸਬੰਧਤ ਸਾਰੀਆਂ ਜਾਇਦਾਦਾਂ ਦੀ ਸ਼ਨਾਖ਼ਤ ਕਰਨ, ਵਾੜ ਲਗਾਉਣ ਅਤੇ ਇਸ ’ਤੇ ਮਨਾਹੀ ਵਾਲੇ ਹੋਰਡਿੰਗ ਲਗਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਇੱਥੇ ਅੱਜ ਮੁਹਾਲੀ ਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ, ‘‘ਸਾਡੇ ਕੋਲ ਸੇਬੀ ਵੱਲੋਂ ਪ੍ਰਦਾਨ ਕੀਤੀ ਗਈ ਲਗਪਗ 500 ਜਾਇਦਾਦਾਂ ਦੀ ਸੂਚੀ ਹੈ ਅਤੇ ਮੁਹਾਲੀ, ਖਰੜ ਤੇ ਡੇਰਾਬੱਸੀ ਦੇ ਐੱਸਡੀਐੱਮਜ਼ ਨੂੰ ਸਾਰੀਆਂ ਜਾਇਦਾਦਾਂ ਦੀ ਪਛਾਣ ਕਰਨ, ਚਾਰੋਂ ਪਾਸੇ ਕੰਡਿਆਲੀ ਤਾਰ ਲਗਾਉਣ ਅਤੇ ਆਮ ਲੋਕਾਂ ਨੂੰ ਖਰੀਦ, ਵੇਚ ਤੇ ਤਬਾਦਲਾ ਨਾ ਕਰਨ ਬਾਰੇ ਜਾਗਰੂਕ ਕਰਨ ਲਈ ਹੋਰਡਿੰਗ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।’’ ਉਨ੍ਹਾਂ ਕਿਹਾ, ‘‘ਅਸੀਂ ਮਾਲ ਰਿਕਾਰਡ ਵਿੱਚ ਲਾਲ ਐਂਟਰੀਆਂ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਕੋਈ ਵੀ ਇਸ ਜਾਇਦਾਦ ਨੂੰ ਵੇਚਣ ਜਾਂ ਖਰੀਦਣ ਦੇ ਯੋਗ ਨਾ ਰਹੇ ਅਤੇ ਹੁਣ ਤੱਕ ਜ਼ਿਆਦਾਤਰ ਕੰਮ ਪੂਰਾ ਹੋ ਚੁੱਕਾ ਹੈ।’’ ਉਨ੍ਹਾਂ ਕਿਹਾ ਕਿ ਮੁਹਾਲੀ, ਖਰੜ ਤੇ ਡੇਰਾਬੱਸੀ ਦੇ ਐੱਸਡੀਐੱਮਜ਼ ਅਗਲੇ ਕੁਝ ਦਿਨਾਂ ਵਿੱਚ ਇਸ ਕਾਰਵਾਈ ਨੂੰ ਮੁਕੰਮਲ ਕਰ ਲੈਣਗੇ।
ਮੁਹਾਲੀ ਸਬ ਡਿਵੀਜ਼ਨ ਦੇ ਕੁਝ ਪਿੰਡਾਂ ਦੀ ਸੂਚੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਣਕਮਾਜਰਾ, ਦੁਰਾਲੀ, ਸਨੇਟਾ, ਸੁਖਗੜ੍ਹ, ਢੇਲਪੁਰ, ਸੇਖਨਮਾਜਰਾ, ਲਡਿਆਲੀ, ਰਾਏਪੁਰ ਖੁਰਦ, ਰਾਏਪੁਰ ਕਲਾਂ, ਚੱਪੜਚਿੜੀ ਖੁਰਦ, ਬਲੌਂਗੀ, ਬਨੂੜ, ਖਿਲਾਵੜ ਤੋਂ ਇਲਾਵਾ ਡੇਰਾਬੱਸੀ ਵਿੱਚ ਜਟਾਣਾ ਕਲਾਂ, ਕੌਲੀ ਮਾਜਰਾ, ਹਰੀਪੁਰ ਕੂੜਾ, ਦੇਵੀਨਗਰ, ਜਨੇਤਪੁਰ, ਛਛਰੌਲੀ, ਘੋਲੂਮਾਜਰਾ, ਜਗਾਧਰੀ, ਮੋਠਾਂਵਾਲੀ ਅਤੇ ਛੱਤ ਅਜਿਹੇ ਪਿੰਡ ਹਨ ਜਿੱਥੇ ਜ਼ਮੀਨ ਦੀ ਸ਼ਨਾਖ਼ਤ, ਵਾੜ ਲਗਾਉਣ ਅਤੇ ਮਨਾਹੀ ਦੇ ਬੋਰਡ ਲਗਾਉਣ ਦਾ ਕੰਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐੱਸਡੀਐੱਮਜ਼ ਨੂੰ ਬਿਨਾਂ ਕਿਸੇ ਦੇਰੀ ਤੋਂ ਕੰਮ ਪੂਰਾ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਅਗਲੀ ਕਾਰਵਾਈ ਲਈ ਜਾਇਦਾਦਾਂ ਨੂੰ ਸੰਭਾਲਿਆ ਜਾ ਸਕੇ।
ਡੀਸੀ ਨੇ ਮੁਹਾਲੀ ਜ਼ਿਲ੍ਹੇ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਪਰਲ ਗਰੁੱਪ ਨਾਲ ਸਬੰਧਤ ਜ਼ਿਲ੍ਹੇ ਵਿੱਚ ਸ਼ਨਾਖ਼ਤ ਕੀਤੀਆਂ ਅਜਿਹੀਆਂ ਲਾਲ ਐਂਟਰੀਆਂ ਵਾਲੀਆਂ ਜਾਇਦਾਦਾਂ ਦੀ ਖਰੀਦ/ਵੇਚ/ਤਬਾਦਲੇ ਤੋਂ ਬਚਣ ਤਾਂ ਜੋ ਉਨ੍ਹਾਂ ਨਾਲ ਕੋਈ ਧੋਖਾ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਪਰਲ ਗਰੁੱਪ ਦੇ ਨਿਵੇਸ਼ਕਾਂ ਨੂੰ ਉਨ੍ਹਾਂ ਦੀ ਮਿਹਨਤ ਦੀ ਕਮਾਈ ਦੀ ਪਾਈ-ਪਾਈ ਵਾਪਸ ਕਰਵਾਉਣ ਲਈ ਵਚਨਬੱਧ ਹੈ।

Advertisement

Advertisement
Tags :
ਐਂਟਰੀਗਰੁੱਪਜਾਇਦਾਦਾਂਦੀਆਂਰਿਕਾਰਡਰੈੱਡਵਿੱਚ
Advertisement