ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰੀਨਾ ਗੁਪਤਾ ਵੱਲੋਂ ਭਾਜਪਾ ਆਗੂ ਭਾਟੀਆ ’ਤੇ ਦੁਰਵਿਹਾਰ ਦਾ ਦੋਸ਼ ਲਾਇਆ

08:03 AM Sep 08, 2023 IST
featuredImage featuredImage

ਨਵੀਂ ਦਿੱਲੀ: ਆਮ ਆਦਮੀ ਪਾਰਟੀ ਨੇ ਭਾਜਪਾ ਦੇ ਕੌਮੀ ਬੁਲਾਰੇ ਗੌਰਵ ਭਾਟੀਆ ’ਤੇ ‘ਆਪ’ ਦੀ ਕੌਮੀ ਤਰਜਮਾਨ ਰੀਨਾ ਗੁਪਤਾ ਨੂੰ ਪ੍ਰੇਸ਼ਾਨ ਕਰਨ ਦਾ ਦੋਸ਼ ਲਾਉਂਦੇ ਹੋਏ ਕੇਸ ਦਰਜ ਕਰਵਾਉਣ ਦੀ ਚਿਤਾਵਨੀ ਦਿੱਤੀ ਹੈ। ਇਸ ਸਬੰਧੀ ਰੀਨਾ ਗੁਪਤਾ ਦਾ ਕਹਿਣਾ ਹੈ ਕਿ ਭਾਜਪਾ ਹਮੇਸ਼ਾ ਉਨ੍ਹਾਂ ਨਾਲ ਖੜ੍ਹੀ ਹੈ ਜੋ ਔਰਤਾਂ ਨਾਲ ਬਦਸਲੂਕੀ ਅਤੇ ਸ਼ੋਸ਼ਣ ਕਰਦੇ ਹਨ। ਰੀਨਾ ਗੁਪਤਾ ਨੇ ਪਾਰਟੀ ਹੈੱਡਕੁਆਰਟਰ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇਕ ਨਿਊਜ਼ ਚੈਨਲ ’ਤੇ ਲਾਈਵ ਡਬਿੇਟ ਦੌਰਾਨ ਭਾਜਪਾ ਦੇ ਬੁਲਾਰੇ ਗੌਰਵ ਭਾਟੀਆ ’ਤੇ ਛੇੜਛਾੜ ਦੀ ਧਮਕੀ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਉਹ ਬੁੱਧਵਾਰ ਨੂੰ ਇਕ ਚੈਨਲ ’ਤੇ ਬਹਿਸ ਵਿਚ ਸ਼ਾਮਲ ਹੋਈ, ਇਸ ਦੌਰਾਨ ਗੌਰਵ ਭਾਟੀਆ ਨੇ ਉਸ ਨਾਲ ਮਾੜਾ ਵਿਹਾਰ ਕੀਤਾ। ਭਾਜਪਾ ਬੁਲਾਰੇ ਗੌਰਵ ਭਾਟੀਆ ਦੇ ਨਿੱਜੀ ਸੱਕਤਰ ਨੇ ਸ੍ਰੀ ਭਾਟੀਆ ਦੇ ਟੀਵੀ ਚੈਨਲ ਦੀ ਡਬਿੇਟ ’ਚ ਬੈਠੇ ਹੋਣ ਦੀ ਪੁਸ਼ਟੀ ਕੀਤੀ ਹੈ। -ਪੱਤਰ ਪ੍ਰੇਰਕ

Advertisement

Advertisement