ਵਾਹਨਾਂ ’ਤੇ ਰਿਫਲੈਕਟਰ ਲਾਏ
07:36 AM Dec 31, 2024 IST
ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 30 ਦਸੰਬਰ
ਜ਼ਿਲ੍ਹਾ ਪੁਲੀਸ ਨੇ ਧੁੰਦ ਦੇ ਮੱਦੇਨਜ਼ਰ ਵਾਹਨਾਂ ਖ਼ਾਸ ਤੌਰ ’ਤੇ ਟਰੈਕਟਰ-ਟਰਾਲੀਆਂ ’ਤੇ ਰਿਫਲੈਕਟਰ ਟੇਪ ਲਗਾਈ। ਇਸ ਦੌਰਾਨ ਵਾਹਨ ਚਾਲਕਾਂ ਨੂੰ ਨਿਯਮਾਂ ਦੀ ਜਾਣਕਾਰੀ ਵੀ ਦਿੱਤੀ ਗਈ। ਜ਼ਿਲ੍ਹਾ ਆਵਾਜਾਈ ਪੁਲੀਸ ਨੇ ਸ਼ਾਹਬਾਦ ਸਹਿਕਾਰੀ ਖੰਡ ਮਿੱਲ ਦੇ ਅਧਿਕਾਰੀਆਂ ਨਾਲ ਮਿਲ ਕੇ ਗੰਨਾ ਲੈ ਕੇ ਆਏ ਟਰੈਕਟਰ-ਟਰਾਲੀਆਂ ’ਤੇ ਟੇਪ ਲਾ ਕੇ ਵਾਹਨ ਚਾਲਕਾਂ ਨੂੰ ਸਰਦੀ ਦੇ ਮੌਸਮ ਵਿੱਚ ਵਿਸ਼ੇਸ਼ ਕਰ ਕੇ ਧੁੰਦ ਤੋਂ ਸਾਵਧਾਨੀ ਵਰਤਣ ਦੇ ਆਦੇਸ਼ ਦਿੱਤੇ। ਪੁਲੀਸ ਬੁਲਾਰੇ ਨੇ ਦੱਸਿਆ ਕਿ ਸ਼ਾਹਬਾਦ ਸਹਿਕਾਰੀ ਖੰਡ ਮਿੱਲ ਵਿਚ ਕਰੀਬ 200 ਟਰੈਕਟਰ-ਟਰਾਲੀਆਂ ’ਤੇ ਰਿਫਲੈਕਟਰ ਟੇਪ ਲਗਾਈ ਗਈ। ਇਸ ਤੋਂ ਇਲਾਵਾਂ ਕਿਸਾਨਾਂ ਨੂੰ ਆਵਾਜਾਈ ਨਿਯਮਾਂ ਦੀ ਜਾਣਕਾਰੀ ਵੀ ਦਿੱਤੀ ਗਈ। ਡੀਐੱਸਪੀ ਰੋਹਤਾਸ਼ ਸਿੰਘ ਨੇ ਕਿਹਾ ਕਿ ਆਪਣੇ ਵਾਹਨਾਂ ਨੂੰ ਲੇਨ ਵਿੱਚ ਚਲਾਇਆ ਜਾਏ, ਵਾਹਨ ਨੂੰ ਸੜਕ ’ਤੇ ਖੜ੍ਹਾ ਨਾ ਕੀਤਾ ਜਾਵੇ ਅਤੇ ਵਾਹਨ ਨਿਰਧਾਰਤ ਰਫ਼ਤਾਰ ’ਤੇ ਹੀ ਚਲਾਏ ਜਾਣ।
Advertisement
Advertisement