For the best experience, open
https://m.punjabitribuneonline.com
on your mobile browser.
Advertisement

ਸੀਏਏ ਬਾਰੇ ਨੋਟੀਫਿਕੇਸ਼ਨ ਹੋਣ ਮਗਰੋਂ ਅੰਮ੍ਰਿਤਸਰ ’ਚ ਰਹਿੰਦੇ ਸ਼ਰਨਾਰਥੀ ਖ਼ੁਸ਼

10:13 AM Mar 13, 2024 IST
ਸੀਏਏ ਬਾਰੇ ਨੋਟੀਫਿਕੇਸ਼ਨ ਹੋਣ ਮਗਰੋਂ ਅੰਮ੍ਰਿਤਸਰ ’ਚ ਰਹਿੰਦੇ ਸ਼ਰਨਾਰਥੀ ਖ਼ੁਸ਼
ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਾਰਥੀਆਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ।
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 12 ਮਾਰਚ
ਨਾਗਰਿਕਤਾ ਸੋਧ ਕਾਨੂੰਨ (ਸੀਏਏ) ਲਾਗੂ ਕਰਨ ਬਾਰੇ ਕੇਂਦਰ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤੇ ਜਾਣ ਤੋਂ ਬਾਅਦ ਇੱਥੇ ਭਾਜਪਾ ਵੱਲੋਂ ਅੰਮ੍ਰਿਤਸਰ ਸ਼ਹਿਰ ਵਿੱਚ ਰਹਿ ਰਹੇ ਪਾਕਿਸਤਾਨੀ ਤੇ ਅਫ਼ਗਾਨੀ ਹਿੰਦੂ-ਸਿੱਖ ਸ਼ਰਨਾਰਥੀਆਂ ਦਾ ਮੂੰਹ ਮਿੱਠਾ ਕਰਾ ਕੇ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਕੇਂਦਰ ਦੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਸ਼ਰਨਾਰਥੀ ਸ਼ਿਵ ਕੁਮਾਰ, ਗੁਲਜ਼ਾਰੀ ਲਾਲ, ਰੂਪ ਚੰਦ (ਪਾਕਿਸਤਾਨ) ਅਤੇ ਅਫਗਾਨਿਸਤਾਨ ਤੋਂ ਆਏ ਸੂਰਬੀਰ ਸਿੰਘ ਨੇ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਇੱਥੇ ਰਹਿ ਰਹੇ ਹਨ ਪਰ ਭਾਰਤੀ ਨਾਗਰਿਕਤਾ ਨਾ ਹੋਣ ਕਾਰਨ ਉਨ੍ਹਾਂ ’ਤੇ ਹਰ ਵੇਲੇ ਡਰ ਦੀ ਇੱਕ ਤਲਵਾਰ ਲਟਕੀ ਰਹਿੰਦੀ ਸੀ। ਉਹ ਪਿਛਲੇ ਕਈ ਸਾਲਾਂ ਤੋਂ ਇਸ ਕਾਨੂੰਨ ਨੂੰ ਲਾਗੂ ਕਰਨ ਦੀ ਉਡੀਕ ਕਰ ਰਹੇ ਸਨ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਇਨ੍ਹਾਂ ਸ਼ਰਨਾਰਥੀਆਂ ਦਾ ਅੱਜ ਮੂੰਹ ਮਿੱਠਾ ਕਰਾਇਆ ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸ਼ਰਨਾਰਥੀ ਪਰਿਵਾਰ ਰਾਜਸਥਾਨ, ਦਿੱਲੀ ਅਤੇ ਦੇਸ਼ ਦੇ ਕਈ ਹੋਰ ਹਿੱਸਿਆਂ ਵਿੱਚ ਰਹਿ ਰਹੇ ਹਨ। ਪੰਜਾਬ ਵਿੱਚ ਅਜਿਹੇ ਸ਼ਰਨਾਰਥੀ ਪਰਿਵਾਰਾਂ ਦੀ ਗਿਣਤੀ ਲਗਭਗ 400 ਹੈ ਜੋ ਕਿ ਲਗਭਗ ਦੋ ਦਹਾਕਿਆਂ ਤੋਂ ਪੰਜਾਬ ਵਿੱਚ ਰਹਿ ਰਹੇ ਹਨ। ਇਸ ਮੌਕੇ ਕੌਂਸਲਰ ਅਮਨ ਏਰੀ, ਬਲਦੇਵ ਚੋਪੜਾ, ਸੋਨੂ ਮਹਾਜਨ, ਅਸ਼ੀਸ਼ ਏਰੀ, ਅਮਿਤ ਕੁਮਾਰ, ਵਿਕਾਸ ਸ਼ਰਮਾ ਤੇ ਹੋਰ ਹਾਜ਼ਰ ਸਨ। ਇਸੇ ਤਰ੍ਹਾਂ ਭਾਜਪਾ ਦੇ ਸਿੱਖ ਆਗੂ ਪ੍ਰੋਫੈਸਰ ਸਰਚਾਂਦ ਸਿੰਘ ਖਿਆਲਾ ਨੇ ਵੀ ਪ੍ਰਧਾਨ ਮੰਤਰੀ ਵੱਲੋਂ ਸੀਏਏ ਕਾਨੂੰਨ ਲਾਗੂ ਕਰਨ ਲਈ ਦਿਖਾਈ ਇੱਛਾ ਸ਼ਕਤੀ ਦਾ ਸਵਾਗਤ ਕੀਤਾ ਹੈ।

Advertisement

Advertisement
Author Image

joginder kumar

View all posts

Advertisement
Advertisement
×